Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 2:22 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

ਪਟਿਆਲਾ 19 ਸਤੰਬਰ :  ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਗਰਾਨੀ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਵਿੱਚ ਜਾਗਰੁਕਤਾ ਵਧਾਈ ਜਾਵੇ ਅਤੇ ਉਹਨਾਂ ਨੂੰ ਪਰਾਲੀ ਦੀ ਆਧੁਨਿਕ ਸੰਭਾਲ ਬਾਰੇ ਵੀ ਜਾਣੂ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਸੁਪਰ ਐਸ.ਐਮ.ਐਸ ਮਸ਼ੀਨਾਂ ਅਤੇ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨਾ ਸਾੜਨ ਸਬੰਧੀ ਨੋਡਲ ਅਧਿਕਾਰੀ, ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ,ਸਹਾਇਕ ਰਜਿਸਟਰਾਰ, ਖੇਤੀਬਾੜੀ ਅਫ਼ਸਰ ਅਤੇ ਪੁਲਿਸ ਅਧਿਕਾਰੀ ਪਿੰਡਾਂ ‘ ਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੇ।

ਉਹਨਾਂ ਸਾਰੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਨੂੰ ਪਰਾਲੀ ਦੇ ਵਿਕਲਪ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹਨਾਂ ਨੂੰ ਦੱਸਿਆ ਜਾਵੇ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜਰੂਰੀ ਹੈ ।

ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਐਸ.ਡੀ.ਐਮ. ਅਸ਼ੋਕ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।

Scroll to Top