ਪਾਕ ਵਿੱਚ ਬੱਸ ਉਪਰ ਕੀਤੀ ਗੋਲੀਬਾਰੀ, 10 ਦੀ ਮੌਤ

ਪਾਕ ਵਿੱਚ ਬੱਸ ਉਪਰ ਕੀਤੀ ਗੋਲੀਬਾਰੀ, 10 ਦੀ ਮੌਤ
ਰਾਵਲਪਿੰਡੀ, 3 ਦਸੰਬਰ
ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ਖੇਤਰ ‘ਚ ਕਾਰਾਕੋਰਮ ਹਾਈਵੇਅ ‘ਤੇ ਇਕ ਯਾਤਰੀ ਬੱਸ ‘ਤੇ ਅਣਪਛਾਤੇ ਹਮਲਾਵਰਾਂ ਦੀ ਗੋਲੀਬਾਰੀ ਕੀਤੀ ਜਿਸ ‘ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਦੀਆਮੇਰ ਦੇ ਡਿਪਟੀ ਕਮਿਸ਼ਨਰ ਕੈਪਟਨ (ਸੇਵਾਮੁਕਤ) ਆਰਿਫ਼ ਅਹਿਮਦ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹਾਦਸਾ ਸ਼ਨਿਚਰਵਾਰ ਸ਼ਾਮ 6:30 ਵਜੇ ਵਾਪਰਿਆ। ਅਧਿਕਾਰੀ ਨੇ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਜ਼ਿਆਦਾਤਰ ਯਾਤਰੀ ਕੋਹਿਸਤਾਨ, ਪੇਸ਼ਾਵਰ, ਘੀਜ਼ਰ, ਚਿਲਾਸ, ਰਾਊਂਡੂ, ਸਕਰਦੂ, ਮਾਨਸੇਹਰਾ, ਸਵਾਬੀ ਅਤੇ ਸਿੰਧ ਦੇ ਇੱਕ ਜਾਂ ਦੋ ਲੋਕਾਂ ਸਮੇਤ ਦੇਸ਼ ਭਰ ਦੇ ਸਨ। ਜਦੋਂ ਕਿ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਦੋ ਸੈਨਿਕ ਵੀ ਸ਼ਾਮਲ ਹਨ। ਇਸ ਸਬੰਧ ‘ਚ ਪੁਲੀਸ ਨੇ ਐਤਵਾਰ ਨੂੰ ਛੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
 

Leave a Comment

Your email address will not be published. Required fields are marked *

Scroll to Top