Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਪਾਰਕਾਂ ਦੀ ਸਫ਼ਾਈ ਨੂੰ ਲੈ ਕੇ ਮੇਅਰ ਸਖ਼ਤ; ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਪਾਰਕਾਂ ਦੀ ਸਫ਼ਾਈ ਨੂੰ ਲੈ ਕੇ ਮੇਅਰ ਸਖ਼ਤ; ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਪਟਿਆਲਾ, 2 ਅਪ੍ਰੈਲ : ਸ਼ਾਹੀ ਸ਼ਹਿਰ ਪਟਿਆਲਾ ਦੇ ਪਾਰਕਾਂ ਦੀ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੇਅਰ ਨੇ ਪਾਰਕਾਂ ਦੀ ਮਾੜੀ ਸਫ਼ਾਈ ਵਿਵਸਥਾ ‘ਤੇ ਸਖ਼ਤ ਨਰਾਜ਼ਗੀ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਪਾਰਕਾਂ ਦੀ ਸਾਂਭ-ਸੰਭਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੇਅਰ ਕੁੰਦਨ ਗੋਗੀਆ ਨੇ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਹਰ ਵਾਰਡ ਦੇ ਪਾਰਕਾਂ ਵਿੱਚੋਂ ਜੰਗਲੀ ਘਾਹ ਦੀ ਕਟਾਈ ਤੁਰੰਤ ਕਰਵਾਈ ਜਾਵੇ ਅਤੇ ਉੱਥੇ ਕੂੜੇ ਦੇ ਢੇਰ ਨਾ ਲੱਗਣ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਪਾਰਕ ਸ਼ਹਿਰ ਦੀ ਸੁੰਦਰਤਾ ਦਾ ਅਹਿਮ ਹਿੱਸਾ ਹਨ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਹੋਏ ਹਨ, ਇਸ ਲਈ ਇਨ੍ਹਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ। ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕਾਂ ਵਿੱਚ ਲੱਗੀਆਂ ਲਾਈਟਾਂ, ਬੈਂਚਾਂ ਅਤੇ ਫੁਹਾਰਿਆਂ ਦੀ ਮੁਰੰਮਤ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇ।

ਮੀਟਿੰਗ ਦੌਰਾਨ ਮੇਅਰ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਦੇ ਪਾਰਕ ਵਿੱਚ ਗੰਦਗੀ ਦੀ ਸ਼ਿਕਾਇਤ ਮਿਲੀ, ਤਾਂ ਸਬੰਧਤ ਸੁਪਰਵਾਈਜ਼ਰ ਅਤੇ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਾਗ਼ਬਾਨੀ ਵਿਭਾਗ ਨੂੰ ਆਦੇਸ਼ ਦਿੱਤੇ ਕਿ ਉਹ ਆਪਣੀ ਮੇਨਪਾਵਰ ਅਤੇ ਮਸ਼ੀਨਰੀ ਦੀ ਸਹੀ ਵਰਤੋਂ ਕਰਕੇ ਸ਼ਹਿਰ ਦੇ ਹਰ ਕੋਨੇ ਨੂੰ ਹਰਿਆ-ਭਰਿਆ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ

Scroll to Top