Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਲਚਕਾਣੀ ਨੂੰ ਮਿਲੀ ਵਿਕਾਸ ਦੀ ਨਵੀਂ ਸੌਗਾਤ, ਸਿਹਤ ਮੰਤਰੀ ਵੱਲੋਂ ਆਂਗਨਵਾੜੀ ਸੈਂਟਰ ਦਾ ਉਦਘਾਟਨ

ਪਿੰਡ ਲਚਕਾਣੀ ਨੂੰ ਮਿਲੀ ਵਿਕਾਸ ਦੀ ਨਵੀਂ ਸੌਗਾਤ, ਸਿਹਤ ਮੰਤਰੀ ਵੱਲੋਂ ਆਂਗਨਵਾੜੀ ਸੈਂਟਰ ਦਾ ਉਦਘਾਟਨ

ਪਟਿਆਲਾ 23 ਜਨਵਰੀ : ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲਚਕਾਣੀ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆ ਤਿਆਰ ਕੀਤੇ ਨਵੇਂ ਆਂਗਨਵਾੜੀ ਸੈਂਟਰ ਦਾ ਉਦਘਾਟਨ ਕੀਤਾ ਜਿਸ ਨਾਲ ਖ਼ਾਸ ਤੌਰ ’ਤੇ ਮਹਿਲਾਵਾਂ ਅਤੇ ਛੋਟੇ ਬੱਚਿਆਂ ਨੂੰ ਸਿਹਤ ਅਤੇ ਪੋਸ਼ਣ ਸੰਬੰਧੀ ਬਿਹਤਰ ਸਹੂਲਤਾਂ ਮਿਲਣਗੀਆਂ। ਓਹਨਾ ਕਿਹਾ ਆਂਗਣਵਾੜੀ ਸੈਂਟਰ ਰਾਹੀਂ ਬੱਚਿਆਂ ਦੀ ਸਿੱਖਿਆ ਦੀ ਮਜ਼ਬੂਤ ਨੀਂਹ ਰੱਖਣ ਦੇ ਨਾਲ-ਨਾਲ ਮਾਤਾ-ਬੱਚਾ ਸਿਹਤ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।
    ਇਸ ਤੋਂ ਇਲਾਵਾ ਸਿਹਤ ਮੰਤਰੀ ਵੱਲੋਂ ਪਿੰਡ ਦੀਆਂ ਕਲੌਨੀਆਂ ਵਿੱਚ ਲੋਕਾਂ ਦੇ ਬੈਠਣ ਲਈ ਤਿਆਰ ਕੀਤੇ ਗਏ ਸ਼ੈਡ ਵੀ ਲੋਕ ਅਰਪਿਤ ਕੀਤੇ ਗਏ, ਜੋ ਕਿ ਪਿੰਡ ਵਾਸੀਆਂ ਲਈ ਸਮਾਜਿਕ ਮਿਲਣ-ਜੁਲਣ ਅਤੇ ਆਰਾਮ ਲਈ ਇੱਕ ਸੁਵਿਧਾਜਨਕ ਥਾਂ ਸਾਬਤ ਹੋਣਗੇ। ਇਸ ਦੇ ਨਾਲ ਹੀ ਸਕੂਲ ਵਾਲੀ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਵੀ ਪੂਰਾ ਕਰਕੇ ਉਦਘਾਟਨ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ ਅਤੇ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ  ਸਿਹਤ ਮੰਤਰੀ ਨੇ ਦੱਸਿਆ ਕਿ  ਪੰਜਾਬ ਸਰਕਾਰ  ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਵੱਲੋਂ ਹਰ ਫ਼ੈਸਲਾ ਲੋਕ-ਹਿਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦਾ ਸਮਾਨ ਤੌਰ ’ਤੇ ਵਿਕਾਸ ਯਕੀਨੀ ਬਣਾਇਆ ਜਾ ਸਕੇ।
      ਇਸ ਮੌਕੇ ਬੀ ਡੀ ਪੀ ਓ ਮਨਦੀਪ ਸਿੰਘ ਉੱਪਲ, ਜੇ ਈ ਲਵਿਸ਼ ਗੌਤਮ,ਸਕੱਤਰ ਜਸਪ੍ਰੀਤ ਸਿੰਘ , ਸਰਪੰਚ ਪ੍ਰਿਤਪਾਲ ਸਿੰਘ, ਪੰਚ ਸੁਖਜੀਤ ਕੌਰ, ਰਾਮ ਦਿਆਲ , ਰਸੀਦ ਮੁਹੰਮਦ, ਅਮਰੀਕ ਸਿੰਘ, ਦੀਦਾਰ ਸਿੰਘ, ਕਿਰਨ ਕੁਮਾਰ, ਜਸਬੀਰ ਕੌਰ, ਭਿੰਦਰ ਕੌਰ ਸਵਰਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
Scroll to Top