ਚੰਡੀਗੜ, 11 ਮਈ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਹੁੰਦਿਆਂ ਹੀ ਅਵਲ ਰਹਿਣ ਵਾਲੇ ਵਿਦਿਆਰਥੀਆਂ ਅੰਦਰ ਭਾਰੀ ਖੁਸ਼ੀ ਤੇ ਉਸਾਹ ਦੇਖਣ ਨੂੰ ਮਿਲ ਰਿਹਾ ਹੈ। ਦਸ ਦਈਏ ਕਿ ਫਰੀਦਕੋਟ ਦੇ ਜੈਤੋ ਸਥਿਤ ਸਰਸਵਤੀ ਸਕੂਲ ਦੀ ਹਰਲੀਨ ਸ਼ਰਮਾ ਨੇ ਪੰਜਾਬ ਪ੍ਰੀਖਿਆ ਵਿੱਚ ਅੱਵਲ ਰਹੀ। ਉਸਨੇ 650 ਵਿੱਚੋਂ 646 ਅੰਕ ਪ੍ਰਾਪਤ ਕੀਤੇ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਨਤੀਜਿਆਂ ਦਾ ਐਲਾਨ ਕੀਤਾ। ਵਿਦਿਆਰਥੀ ਆਪਣੇ ਨਤੀਜੇ ਵੈੱਬਸਾਈਟ ‘ਤੇ ਦੇਖ ਸਕਣਗੇ।
ਇਸੇ ਤਰ੍ਹਾਂ ਦੂਜੇ ਸਥਾਨ ’ਤੇ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ ਦਾ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਰਿਹਾ, ਜਿਸ ਨੇ 645 ਅੰਕ ਪ੍ਰਾਪਤ ਕੀਤੇ। ਹੁਸ਼ਿਆਰਪੁਰ ਦੀ ਰੀਆ ਰਾਣੀ ਨੇ ਵੀ 645 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਮੈਰਿਟ ਸੂਚੀ ਵਿੱਚ ਕੁੜੀਆਂ ਦੀ ਗਿਣਤੀ ਕੁੜੀਆਂ ਤੋਂ ਵੱਧ ਹੈ। ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ, pseb.ac.in ‘ਤੇ ਦੇਖੇ ਜਾ ਸਕਦੇ ਹਨ। ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ, ਵਿਦਿਆਰਥੀ ਹੈਲਪਲਾਈਨ ਨੰਬਰ 9549161161 ‘ਤੇ ਵੀ ਕਾਲ ਕਰ ਸਕਦੇ ਹਨ। ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਪਾਸ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।