Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 06 Jul 2026 | 11:32 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਪੀਡੀਏ ਨੇ ਬਾਰਿਸ਼ ਆਉਣ ‘ਤੇ ਠੇਕੇਦਾਰ ਨੂੰ ਕੰਮ ਬੰਦ ਕਰਨ ਦੀ ਕੀਤੀ ਸੀ ਹਦਾਇਤ, ਦੁਬਾਰਾ ਬਣੇਗੀ ਸਬੰਧਤ ਸੜਕ

ਪੀਡੀਏ ਨੇ ਬਾਰਿਸ਼ ਆਉਣ ‘ਤੇ ਠੇਕੇਦਾਰ ਨੂੰ ਕੰਮ ਬੰਦ ਕਰਨ ਦੀ ਕੀਤੀ ਸੀ ਹਦਾਇਤ, ਦੁਬਾਰਾ ਬਣੇਗੀ ਸਬੰਧਤ ਸੜਕ

ਪਟਿਆਲਾ, 6 ਜੁਲਾਈ : ਪੀਡੀਏ, ਪਟਿਆਲਾ ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਦੀਆਂ ਹਦਾਇਤਾਂ ਅਨੁਸਾਰ ਪੀਡੀਏ ਨੇ ਮਿਤੀ 04 ਜੁਲਾਈ ਨੂੰ ਅਰਬਨ ਅਸਟੇਟ, ਫੇਜ-2 ਵਿਖੇ ਸੜਕਾਂ ਦੀ ਰੀ-ਕਾਰਪੈਟਿੰਗ ਸਮੇਂ ਅਚਾਨਕ ਬਰਸਾਤ ਸਮੇਂ ਹੋਏ ਸੜਕ ਬਣਾਉਣ ਦੇ ਕੰਮ ਨੂੰ ਮੁੜ ਤੋਂ ਕਰਵਾਉਣ ਅਤੇ ਇਸ ਕੰਮ ਲਈ ਏਜੰਸੀ ਨੂੰ ਦੁਬਾਰਾ ਅਦਾਇਗੀ ਨਾ ਕਰਨ ਦੀ ਹਦਾਇਤ ਕੀਤੀ ਹੈ।

ਪੀਡੀਏ ਦੇ ਮੰਡਲ ਇੰਜੀਨੀਅਰ (ਸਿਵਲ) ਨੇ ਦੱਸਿਆ ਕਿ ਮੁੱਖ ਪ੍ਰਸ਼ਾਸਕ ਦੇ ਨਿਰਦੇਸ਼ਾਂ ਅਨੁਸਾਰ ਸੜਕਾਂ ਦੀ ਰੀ-ਕਾਰਪੈਟਿੰਗ ਦਾ ਕੰਮ ਜਾਰੀ ਹੈ ਪਰੰਤੂ ਇਸ ਦਿਨ ਮੌਸਮ ਠੀਕ ਹੋਣ ਉਪਰੰਤ ਹੀ ਏਜੰਸੀ ਵੱਲੋਂ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜਦਕਿ ਚੱਲਦੇ ਕੰਮ ਦੌਰਾਨ ਅਚਾਨਕ ਤੇਜ਼ ਬਾਰਿਸ਼ ਆਉਣ ਕਾਰਣ ਮੌਕੇ ਉਪਰ ਪੀਡੀਏ ਅਧਿਕਾਰੀਆਂ ਨੇ ਸਬੰਧਤ ਠੇਕੇਦਾਰ ਨੂੰ ਕੰਮ ਬੰਦ ਕਰਨ ਲਈ ਕਹਿ ਦਿੱਤਾ ਸੀ ਅਤੇ ਏਜੰਸੀ ਨੇ ਕੰਮ ਨੂੰ ਬੰਦ ਵੀ ਕਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਮੌਕੇ ਉੱਪਰ ਏਜੰਸੀ ਨੇ ਬਾਰਿਸ਼ ਆਉਣ ਤੋਂ ਪਹਿਲਾਂ ਜੋ ਲੁੱਕ ਮੈਟੀਰੀਅਲ ਪਾਇਆ ਗਿਆ ਸੀ ਸਿਰਫ ਉਸ ਨੂੰ ਲੈਵਲ ਹੀ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਬਾਰਿਸ਼ ਦੌਰਾਨ ਜੋ ਕੰਮ ਹੋਇਆ ਹੈ ਉਸਨੂੰ ਮੌਕੇ ‘ਤੇ ਖੁਰਚ ਕੇ ਦੁਬਾਰਾ ਤੋਂ ਪਾਉਣ ਲਈ ਏਜੰਸੀ ਨੂੰ ਹਦਾਇਤ ਕੀਤੀ ਗਈ ਹੈ ਅਤੇ ਬਾਰਿਸ਼ ਦੌਰਾਨ ਕੀਤੇ ਗਏ ਕੰਮ ਦੀ ਕੋਈ ਅਦਾਇਗੀ ਏਜੰਸੀ ਨੂੰ ਨਹੀ ਕੀਤੀ ਗਈ ਹੈ।

ਪੀਡੀਏ ਅਧਿਕਾਰੀ ਨੇ ਦੱਸਿਆ ਕਿ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ ਦੀਆਂ ਹਦਾਇਤਾਂ ਅਨੁਸਾਰ ਪੀਡੀਏ ਦੇ ਕੰਮ ਨਾਲ ਸਬੰਧਤ ਸਟਾਫ ਵੱਲੋਂ ਕੀਤੇ ਗਏ ਕੰਮ ਦਾ ਅੱਜ ਮੁੜ ਤੋਂ ਮੌਕੇ ‘ਤੇ ਜਾ ਕੇ ਨਿਰੀਖਣ ਕੀਤਾ ਗਿਆ ਹੈ ਅਤੇ ਇਸ ਸਮੇਂ ਮੌਕੇ ‘ਤੇ ਮੌਜੂਦ ਵਿਅਕਤੀਆਂ ਵੱਲੋਂ ਵੀ ਬਾਰਿਸ਼ ਆਉਣ ‘ਤੇ ਕੰਮ ਬੰਦ ਕਰਨ ਦੀ ਪੁਸ਼ਟੀ ਕੀਤੀ ਗਈ ਹੈ। ਪ੍ਰੰਤੂ ਇਸ ਦੇ ਬਾਵਜੂਦ ਵੀ ਪੀਡੀਏ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕੰਮ ਵਿੱਚ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ ਅਤੇ ਸਾਰਾ ਕੰਮ ਨਿਯਮਾਂ ਅਨੁਸਾਰ ਹੀ ਕੀਤਾ ਜਾਵੇ, ਜਿਸ ਲਈ, ਇਸ ਸੜਕ ਦਾ ਕੰਮ ਦੁਬਾਰਾ ਕਰਨ ਲਈ ਏਜੰਸੀ ਨੂੰ ਨਿਰਦੇਸ਼ ਦਿੱਤੇ ਗਏ ਹਨ।

Scroll to Top