ਪੀਯੂ ਵਿਖੇ 10 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ
ਪਟਿਆਲਾ, 9 ਜੁਲਾਈ : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੰਜਾਬ ਵਿੱਚ ਐਲਾਨੇ ਗਏ ਰੈਡ ਅਲਰਟ/ ਪ੍ਰਬੰਧਕੀ ਕਾਰਨਾਂ ਕਰਕੇ ਕਲ 10 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਟਰੋਲਰ ਪ੍ਰੀਖਿਆਵਾਂ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਡੇਟਸੀਟਾਂ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ।