Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:35 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 26 ਅਗਸਤ : ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ, ਵਧ ਕੇ ਆਏ ਜਾਂ ਕਿਸੇ ਹੋਰ ਸਮੱਸਿਆ ਵਾਲੇ ਬਿਜਲੀ ਬਿੱਲਾਂ ਦੇ ਸਬੰਧ ਵਿੱਚ ਹੁਣ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਦੇਣ ਤਾਂ ਜੋ ਇਸ ਸਬੰਧੀ ਪੜਤਾਲ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।

ਸ. ਸੌਂਦ ਨੇ ਉਨ੍ਹਾਂ ਖ਼ਪਤਕਾਰਾਂ, ਜਿਨ੍ਹਾਂ ਨੂੰ ਆਮ ਨਾਲੋਂ ਵੱਧ, ਆਰਜ਼ੀ ਤੌਰ ‘ਤੇ ਜਾਰੀ ਜਾਂ ਤਰੁਟੀਆਂ ਵਾਲੇ ਤੇ ਵਧ ਕੇ ਆਏ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਉਹ ਇਸ ਸਮਰਪਿਤ ਸਹੂਲਤ ਦਾ ਲਾਭ ਉਠਾ ਕੇ ਨਿਰਧਾਰਤ 15 ਦਿਨਾਂ ਦੇ ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣਾ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਰਪਿਤ ਹੈਲਪਲਾਈਨ ਨੂੰ ਸ਼ੁਰੂ ਕਰਨ ਦਾ ਮੰਤਵ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਅਤੇ ਉਨ੍ਹਾਂ ਦੀ ਸਮੇਂ ਸਿਰ ਜਾਂਚ ਲਈ ਇੱਕ ਸਰਲ ਅਤੇ ਸਿੱਧਾ ਮੰਚ ਮੁਹੱਈਆ ਕਰਵਾਉਣਾ ਹੈ।

ਬਿਜਲੀ ਮੰਤਰੀ ਨੇ ਖ਼ਪਤਕਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਬਿਜਲੀ ਖ਼ਪਤਕਾਰਾਂ ਦੇ ਹਿੱਤਾਂ ਦੀ ਰਾਖੀ ਅਤੇ ਬਿਲਿੰਗ ਪ੍ਰਕਿਰਿਆ ਨਾਲ ਸਬੰਧਤ ਜਾਇਜ਼ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਸ. ਸੌਂਦ ਨੇ ਦੁਹਰਾਇਆ ਕਿ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ ਜਾਂ ਵਧ ਕੇ ਆਏ ਬਿਜਲੀ ਬਿੱਲਾਂ ਦੇ ਕਾਰਨ ਕਿਸੇ ਵੀ ਯੋਗ ਖ਼ਪਤਕਾਰ ਨੂੰ ਪੰਜਾਬ ਸਰਕਾਰ ਦੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।

Scroll to Top