ਪੁਰਾਤਨ ਨਗਾਰਿਆਂ ਨਾਲ ਸ਼ੁਰੂ ਹੋਇਆ ਹੋਲਾ ਮਹੱਲਾ

ਪੁਰਾਤਨ ਨਗਾਰਿਆਂ ਨਾਲ ਸ਼ੁਰੂ ਹੋਇਆ ਹੋਲਾ ਮਹੱਲਾ
ਸ੍ਰੀ ਕੀਰਤਪੁਰ ਸਾਹਿਬ, 21 ਮਾਰਚ- ਖਾਲਸਾਹੀ ਜਾਹੋ ਜਲਾਲ ਦਾ ਪ੍ਰਤੀਕ ਛੇ ਰੋਜ਼ਾ ਕੌਮੀ ਤਿਓਹਾਰ ਹੋਲਾ-ਮਹੱਲਾ ਬੁੱਧਵਾਰ ਦੇਰ ਰਾਤ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਨਾਲ ਸ਼ੁਰੂ ਹੋਇਆ। ਹੋਲੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ਕਿਲਾ ਆਨੰਦਗੜ੍ਹ ਦੇ ਦੀਵਾਨ ਹਾਲ ਵਿੱਚ ਧਾਰਮਿਕ ਸਮਾਗਮ ਕਰਾਇਆ ਗਿਆ।
ਹੋਲੇ ਮਹੱਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਮੌਕੇ ਬੁੱਧਵਾਰ ਸਵੇਰੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 23 ਮਾਰਚ ਨੂੰ ਪਾਏ ਜਾਣਗੇ ਜਿਸ ਨਾਲ ਹੋਲੇ ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਹੋਵੇਗੀ ਜਿਸ ਉਪਰੰਤ ਹੋਲੇ ਮਹੱਲੇ ਦਾ ਦੂਜਾ ਅਤੇ ਅਹਿਮ ਪੜਾਅ ਸ੍ਰੀ ਆਨੰਦਪੁਰ ਸਾਹਿਬ ਵਿਖੇ 24 ਤੋਂ 26 ਮਾਰਚ ਤੱਕ ਹੋਵੇਗਾ। 24 ਤਰੀਕ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 26 ਮਾਰਚ ਨੂੰ ਪਾਏ ਜਾਣਗੇ। ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅਲੌਕਿਕ ਮਹੱਲਾ ਸਜਾਇਆ ਜਾਵੇਗਾ।

Leave a Comment

Your email address will not be published. Required fields are marked *

Scroll to Top