Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 7:21 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ

ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ

ਪਟਿਆਲਾ, 24 ਜੂਨ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡ, ਜਿਨ੍ਹਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪ, ਫਾਇਲਾਂ, ਹੱਥ ਲਿਖਤਾਂ, ਦਸਤਾਵੇਜ (ਸ਼ਾਹੀ ਫੁਰਮਾਨ) ਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟ, ਦੁਰਲੱਭ ਪੁਸਤਕਾਂ, ਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈ, ਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਵਿਭਾਗ ਨੇ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਪ੍ਰਾਜੈਕਟ ਤਹਿਤ ਇਸ ਵਿੱਚੋਂ ਕਰੀਬ 6 ਕਰੋੜ ਪੇਜਾਂ ਨੂੰ ਡਿਜੀਟਲਾਈਜ਼ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕਰ ਲਿਆ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਘੇ ਪੱਤਰਕਾਰ ਜਤਿੰਦਰ ਪੰਨੂ, ਜਿਨ੍ਹਾਂ ਨੇ ਇਸ ਵਿਭਾਗ ਵਿੱਚ ਸੁਧਾਰ ਲਿਆਉਣ ਲਈ ਹਾਂਪੱਖੀ ਸੁਝਾਓ ਦਿੱਤੇ ਹਨ, ਸਮੇਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਵੈਭਵ ਮਹੇਸ਼ਵਰੀ ਤੇ ਪਟਿਆਲਾ ਦੇ ਅਮਲੇ ਨਾਲ ਮੀਟਿੰਗ ਕਰਕੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।ਉਨ੍ਹਾਂ ਨੇ ਇਮਾਰਤ ਦੀ ਢੁਕਵੀਂ ਸਾਫ਼ ਸਫਾਈ ਕਰਵਾਉਣ ਸਮੇਤ ਏ.ਸੀ. ਅਤੇ ਲੋੜੀਂਦਾ ਫਰਨੀਚਰ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਵਿਭਾਗ ਦੇ ਡਾਇਰੈਕਟਰ ਨੂੰ ਤੁਰੰਤ ਲੋੜੀਂਦੇ ਕਦਮ ਉਠਾਉਣ ਦੇ ਆਦੇਸ਼ ਵੀ ਦਿੱਤੇ। ਰਿਕਾਰਡ ਦੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਵੱਲੋਂ ਕੀਤੇ ਜਾ ਰਹੇ ਰਿਕਾਰਡ ਡਿਜੀਟਲਾਈਜੇਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ।

ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਨਿਵੇਸ਼ ਉਤਸਾਹਨ, ਪ੍ਰਾਹੁਣਚਾਰੀਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਵਿਭਾਗ ਵੀ ਹਨ, ਨੇ ਪੁਰਾਤਤਵ ਵਿਭਾਗ ਦੇ ਪਟਿਆਲਾ ਵਿਖੇ ਰਿਕਾਰਡ ਦੀ ਸੰਭਾਲ ਕਰ ਰਹੇ ਅਮਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇੱਥੇ ਖੋਜ ਕਾਰਜਾਂ ਲਈ ਦੇਸ਼-ਵਿਦੇਸ਼ ‘ਚੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਸਮੇਤ ਹੋਰ ਖੋਜਾਰਥੀਆਂ ਨੂੰ ਖੋਜ ਲਈ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਲੋਂੜੀਦਾ ਬੁਨਿਆਦੀ ਢਾਂਚਾ ਬਹੁਤ ਜਲਦ ਪ੍ਰਦਾਨ ਕਰਵਾਇਆ ਜਾਵੇਗਾ।

ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਦਾ ਜਿਕਰ ਕਰਦਿਆਂ ਮੰਤਰੀ ਸ. ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਦੀਆਂ ਵਿਰਾਸਤੀ ਧਰੋਹਰਾਂ ਨੂੰ ਸੰਭਾਲਣ ਲਈ ਖਾਕਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਮੀਡੀਆ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਪਟਿਆਲਾ ਦੀ ਮੈਡਲ ਗੈਲਰੀ ਸਮੇਤ ਸ਼ੀਸ਼ ਮਹਿਲ ਨੂੰ ਵੀ ਬਹੁਤ ਜਲਦ ਆਮ ਲੋਕਾਂ ਲਈ ਖੋਲ੍ਹਿਆ ਜਾਵੇਗਾ। ਇਸ ਮੌਕੇ ਪੁਰਾਲੇਖ ਵਿਭਾਗ ਦੇ ਸੁਪਰਡੈਂਟ ਕੁਲਵਿੰਦਰ ਕੌਰ, ਪੁਰਾਲੇਖ ਪਟਿਆਲਾ ਇੰਚਾਰਜ ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਟੂਰਿਸਟ ਅਫ਼ਸਰ ਹਰਦੀਪ ਸਿੰਘ, ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਦਲਵੀਰ ਸਿੰਘ ਤੇ ਅਮਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Scroll to Top