ਪੁਲਸ ਨੇ ਕੀਤਾ ਪੁਲਸ ਦੀ ਵਰਦੀ ਪਾ ਕੇ ਦੁਕਾਨਦਾਰਾਂ ਨੂੰ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ

ਪੁਲਸ ਨੇ ਕੀਤਾ ਪੁਲਸ ਦੀ ਵਰਦੀ ਪਾ ਕੇ ਦੁਕਾਨਦਾਰਾਂ ਨੂੰ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ
ਉੱਤਰ ਪ੍ਰਦੇਸ : ਉੱਤਰ ਪ੍ਰਦੇਸ਼ ਦੇ ਹਾਥਰਸ ਜਿ਼ਲ੍ਹੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਪੁਲਸ ਨੇ ਖਾਕੀ ਪੁਲਸ ਦੀ ਵਰਦੀ ਪਾ ਕੇ ਦੁਕਾਨਦਾਰਾਂ ਨੂੰ ਧਮਕੀਆਂ ਦੇਣ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ ਇਹ ਵੀ ਦੱਸਿਆ ਕਿ ਉਹ ਯੂ. ਪੀ. ਪੁਲਸ ਵਿੱਚ ਤਾਇਨਾਤ ਹੈ । ਪੁਲਸ ਨੇ ਖਾਕੀ ਵਰਦੀ ਪਾ ਕੇ ਘੁੰਮ ਰਹੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਖਿ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਕੋਤਵਾਲੀ ਹਸਿਆਣ ਖੇਤਰ `ਚ ਸਲੇਮਪੁਰ ਚੌਕੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਲੇਮਪੁਰ `ਚ ਖਾਕੀ ਵਰਦੀ ਪਾ ਕੇ ਇਕ ਨੌਜਵਾਨ ਬੁਲਟ `ਤੇ ਸਵਾਰ ਹੋ ਕੇ ਆਪਣੇ ਆਪ ਨੂੰ ਪੁਲਸ ਮੁਲਾਜ਼ਮ ਦੱਸ ਕੇ ਦੁਕਾਨਦਾਰਾਂ ਨੂੰ ਧਮਕੀਆਂ ਦੇ ਰਿਹਾ ਹੈ। ਇਸ ’ਤੇ ਸਲੇਮਪੁਰ ਪੁਲਸ ਚੌਕੀ ਦੇ ਇੰਚਾਰਜ ਤੇ ਕੁਝ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਜਦੋਂ ਪੁਲਸ ਦੀ ਵਰਦੀ ਪਾ ਕੇ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਖ਼ੁਦ ਨੂੰ ਪੁਲਸ ਮੁਲਾਜ਼ਮ ਦੱਸਿਆ। ਜਦੋਂ ਚੌਕੀ ਇੰਚਾਰਜ ਨੇ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਅਤੇ ਪੁੱਛਿਆ ਕਿ ਉਹ ਕਿਸ ਥਾਣੇ ਵਿੱਚ ਤਾਇਨਾਤ ਹੈ। ਉਸ ਨੂੰ ਕਿੱਥੇ ਸਿਖਲਾਈ ਦਿੱਤੀ ਗਈ ਹੈ? ਚੌਕੀ ਇੰਚਾਰਜ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ। ਇਸ `ਤੇ ਸਪੱਸ਼ਟ ਹੋ ਗਿਆ ਕਿ ਇਹ ਨੌਜਵਾਨ ਨਕਲੀ ਪੁਲਸ ਵਾਲਾ ਹੈ ਅਤੇ ਬਿਨਾਂ ਕਿਸੇ ਕਾਰਨ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ।

Leave a Comment

Your email address will not be published. Required fields are marked *

Scroll to Top