Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:13 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਕੀਤੀ ਵੱਡੀ ਸਾਜਿਸ਼ ਨਾਕਾਮ : ਹੈਡ ਗ੍ਰਨੇਡਾਂ ਸਣੇ ਦੋ ਕਾਬੂ

ਪੁਲਸ ਨੇ ਕੀਤੀ ਵੱਡੀ ਸਾਜਿਸ਼ ਨਾਕਾਮ : ਹੈਡ ਗ੍ਰਨੇਡਾਂ ਸਣੇ ਦੋ ਕਾਬੂ

ਅੰਮ੍ਰਿਤਸਰ, 19 ਮਈ 2026 : ਪੰਜਾਬ ਪੁਲਸ ਨੇ ਅੱਜ ਮੁਸਤੈਦੀ ਦਿਖਾਉਦਿਆਂ ਵੱਡੀ ਵਾਰਦਾਤ ਨੂੰ ਨਾਕਾਮ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਸ ਨੇ ਇਕ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਹੈਡ ਗ੍ਰਨੇਡਾਂ ਸਣੇ ਗ੍ਰਿਫਤਾਰ ਕੀਤਾ ਹੈ।

ਜਿਕਰਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨਾ ਦੀ ਪਛਾਣ ਅਜਨਾਲਾ ਦੇ ਬਾਜ਼ੀਗਰ ਮੁਹੱਲਾ ਨਿਵਾਸੀ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਦੋਵੇਂ ਇੱਕ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਸਨ, ਜਿਸਨੂੰ ਵੀ ਪੁਲਿਸ ਨੇ ਆਪਣੇ ਕਬਜ਼ੇ ‘ਚ ਲੈ ਲਿਆ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗ੍ਰਨੇਡ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਇੱਕ ਵੱਡੀ ਸਾਜ਼ਿਸ਼ ਤਹਿਤ ਭੇਜੇ ਗਏ ਸਨ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਸਰਕਾਰੀ ਇਮਾਰਤਾਂ ਜਾਂ ਹੋਰ ਮਹੱਤਵਪੂਰਨ ਢਾਂਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਗਈ ਸੀ।ਉਨਾ ਕਿਹਾ ਕਿ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top