Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Saturday, 08 Aug 2026 | 10:06 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਕਮਿਸ਼ਨਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼: ਹੋਵੇਗੀ ਕਾਰਵਾਈ

ਪੁਲਿਸ ਕਮਿਸ਼ਨਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼: ਹੋਵੇਗੀ ਕਾਰਵਾਈ

ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ : ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/bjp4india/reel/DbqvY3gAT_z  ਅਤੇ  ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 4 ਅਗਸਤ, 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਰਾਹੀਂ ਪੰਜਾਬ ਪੁਲਿਸ ਦੁਆਰਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਸਬੰਧੀ ਤੱਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਦੇ ਕੁਝ ਹਿੱਸਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨਾਂ ਨੂੰ ਪਾਕਿ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲਾਂ ਨਾਲ ਜੋੜ ਕੇ ਦਿਖਾਇਆ ਜਾ ਸਕੇ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦੀ 4 ਅਗਸਤ, 2026 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਕੁਝ ਵਿਅਕਤੀਆਂ ਨੇ ਜੰਤਰ-ਮੰਤਰ ਵਿਖੇ ਜਾ ਕੇ ਰੇਕੀ ਕੀਤੀ ਅਤੇ ਪੈਟਰੋਲ ਬੰਬਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਬਿਆਨ ਨਹੀਂ ਦਿੱਤਾ ਗਿਆ ਸੀ ਜਿਸ ਤੋਂ ਪ੍ਰਤੀਤ ਹੋਵੇ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਜਾਂ ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਮਾਡਿਊਲ ਨਾਲ ਕੋਈ ਸਬੰਧ ਹੈ।

ਬੁਲਾਰੇ ਨੇ ਦੱਸਿਆ ਕਿ ਬਦਲੀ ਗਈ ਬੈਕਗ੍ਰਾਊਂਡ ਵਿਜ਼ੂਅਲ, ਵੀਡੀਓ ਦੀ ਚੋਣਵੇਂ ਢੰਗ ਨਾਲ ਕੀਤੀ ਅਡਿਟਿੰਗ ਅਤੇ ਨਾਲ ਦਿੱਤੇ ਕੈਪਸ਼ਨ/ਵਿਆਖਿਆ ਗਲਤ ਅਤੇ ਇਹ ਗੁਮਰਾਹਕੁੰਨ ਪ੍ਰਭਾਵ ਦਿੰਦੇ ਹਨ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਸਨ। ਭਾਵੇਂ ,ਪ੍ਰੈਸ ਕਾਨਫਰੰਸ ਦੀ ਆਡੀਓ ਅਤੇ ਤੱਥਾਂ  ਨੂੰ ਬਦਲਿਆ ਜਾਂ ਮੋਰਫ ਨਹੀਂ ਕੀਤਾ ਗਿਆ ਹੈ, ਪਰ https://www.instagram.com/bjp4india/reel/DbqvY3gAT_z ਅਤੇ ਹੋਰ ਯੂਆਰਐਲਜ਼ ’ਤੇ ਚੋਣਵੇਂ ਸੰਪਾਦਨ ਅਤੇ ਨਾਲ ਦਿੱਤੇ ਕੈਪਸ਼ਨ ਅਤੇ ਵੀਡੀਓ ਪ੍ਰੈਸ ਕਾਨਫਰੰਸ ਨੂੰ ਸਪੱਸ਼ਟ ਤੌਰ ’ਤੇ ਨਹੀਂ ਦਰਸਾਉਂਦੇ। ਇਹ ਅਜਿਹੀ ਕੋਸ਼ਿਸ਼ ਲਗਦੇ ਹਨ ਕਿ 4 ਅਗਸਤ, 2026 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਦਿੱਤਾ ਗਿਆ ਬਿਆਨ ਲੋਕਾਂ ਤੱਕ ਗਲਤ ਤੇ ਗੁਮਰਾਹਕੁੰਨ ਢੰਗ ਨਾਲ ਪੇਸ਼ ਹੋਵੇ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਸੂਚਨਾ ਤਕਨਾਲੋਜੀ ਐਕਟ ਦੇ ਉਪਬੰਧਾਂ ਅਨੁਸਾਰ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Scroll to Top