ਪੁੰਛ ਵਿਚ ਸੁਰਖਿਆ ਬਲਾਂ ਨੇ ਮਾਰੇ ਦਹਿਸਤਗਰਦ

ਜੰਮੂ, 30 ਜੁਲਾਈ : ਜੰਮੂ ਦੇ ਪੁੰਛ ਇਲਾਕੇ ਅੰਦਰ ਅੱਜ ਸੁਰਖਿਆ ਬਲਾਂ ਅਤੇ ਅਤਵਾਦੀਆਂ ਵਿਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ, ਜਿਸ ਵਿਚ ਦੋ ਦਹਿਸਤਗਰਦ ਮਾਰੇ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਸ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਦੋ ਮਸ਼ਕੂਕ ਦਹਿਸ਼ਤਗਰਦ ਮਾਰੇ ਗਏ। ਇਹ ਸੱਜਰਾ ਮੁਕਾਬਲਾ ਸੁਰੱਖਿਆ ਬਲਾਂ ਵੱਲੋਂ ਸ੍ਰੀਨਗਰ ਦੇ ਇੱਕ ਜੰਗਲ ਵਿੱਚ ਪਹਿਲਗਾਮ ਦਹਿਸ਼ਤੀ ਹਮਲੇ ਵਿੱਚ ਸ਼ਾਮਲ ਤਿੰਨ ਦਹਿਸ਼ਤਗਰਦਾਂ ਨੂੰ ਮਾਰ ਮੁਕਾਉਣ ਤੋਂ ਦੋ ਦਿਨ ਬਾਅਦ ਹੋਇਆ ਹੈ।

ਹਥਿਆਰ ਕੀਤੇ ਗਏ ਬਰਾਮਦ

ਇਸ ਮੋਕੇ ਜਾਣਕਾਰੀ ਦਿੰਦੇ ਅਧਿਕਾਰੀਆਂ ਨੇ ਕਿਹਾ ਕਿ ‘ਸ਼ਿਵਸ਼ਕਤੀ’ ਨਾਂ ਦੇ ਕੋਡ ਆਪ੍ਰੇਸ਼ਨ ਦੌਰਾਨ ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ਪੁਣਛ ਵਿੱਚ ਮਾਰੇ ਗਏ ਦੋ ਅਤਿਵਾਦੀ ਸਰਹੱਦ ਪਾਰ ਤੋਂ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਫੌਜ ਦੀ ਜੰਮੂ-ਅਧਾਰਤ ਵ੍ਹਾਈਟ ਨਾਈਟ ਕੋਰ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ,

‘‘ਘੁਸਪੈਠ ਵਿਰੋਧੀ ਇਕ ਸਫ਼ਲ ਕਾਰਵਾਈ ਵਿੱਚ, ਭਾਰਤੀ ਫੌਜ ਦੇ ਚੌਕਸ ਜਵਾਨਾਂ ਨੇ ਕੰਟਰੋਲ ਰੇਖਾ ਪਾਰ ਕਰਕੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਦੋ ਦਹਿਸ਼ਤਗਰਦਾਂ ਨੂੰ ਖਤਮ ਕਰ ਦਿੱਤਾ। ਤੇਜ਼ ਤੇ ਸਟੀਕ ਕਾਰਵਾਈ ਨੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਤਿੰਨ ਹਥਿਆਰ ਬਰਾਮਦ ਕੀਤੇ ਗਏ ਹਨ।’’

Leave a Comment

Your email address will not be published. Required fields are marked *

Scroll to Top