ਚੰਡੀਗੜ੍ਹ, 16 ਮਈ 2026 : ਦੇਸ਼ ਅੰਦਰ ਵਧ ਰਹੀਆਂ ਪੈਟਰੋਲ, ਡੀਜਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਕੇਦਰ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਨਾ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਨੂੰ ਬਾਲਣ ਬਚਾਉਣ ਅਤੇ ‘ਵਰਕ ਫਰਾਮ ਹੋਮ’ ਕਰਨ ਦੀ ਸਲਾਹ ਦਿੰਦੇ ਹਨ, ਜਦਕਿ ਦੂਜੇ ਪਾਸੇ ਖੁਦ ਵਿਦੇਸ਼ ਦੌਰਿਆਂ ‘ਤੇ ਰਹਿੰਦੇ ਹਨ। ਇਸ ਦੌਰਾਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਅਤੇ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ‘ਤੇ ਵੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਪਣਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਆਪਣੇ ਹਿੱਸੇ ਤੋਂ ਵੱਧ ਇਕ ਬੂੰਦ ਪਾਣੀ ਵੀ ਨਹੀਂ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਮੁਕਦੇ ਹੀ ਕੇਂਦਰ ਸਰਕਾਰ ਨੇ ਫਿਰ ਤੋਂ ਤੇਲ ਦੀਆਂ ਕੀਮਤਾਂ ਵਧਾ ਕੇ ਆਮ ਜਨਤਾ ‘ਤੇ ਮਹਿੰਗਾਈ ਦਾ ਵਾਧੂ ਬੋਝ ਪਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਹਿੰਗਾਈ ਕਾਰਨ ਪਹਿਲਾਂ ਹੀ ਲੋਕ ਪਰੇਸ਼ਾਨ ਹਨ ਅਤੇ ਹੁਣ ਪੈਟਰੋਲ-ਡੀਜ਼ਲ ਮਹਿੰਗਾ ਹੋਣ ਨਾਲ ਰੋਜ਼ਮਰਾ ਦੀ ਜ਼ਿੰਦਗੀ ਹੋਰ ਪ੍ਰਭਾਵਿਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ 21 ਜੂਨ ਤੋਂ ਜੋ ਸਾਲਾਨਾ ਨਿਰਧਾਰਿਤ ਕੋਟਾ ਬਣਦਾ ਹੈ, ਉਹੀ ਦਿੱਤਾ ਜਾਵੇਗਾ ਅਤੇ ਉਸ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦਾ ਵਾਧੂ ਪਾਣੀ ਜਾਰੀ ਨਹੀਂ ਕੀਤਾ ਜਾਵੇਗਾ।