Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 2:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੋਲੀਓ ਮੁਹਿੰਮ ਤਿੰਨ ਦਿਨਾਂ ਦੌਰਾਨ 1 ਲੱਖ 80 ਹਜਾਰ 115 ਨਿਕੜਿਆਂ ਨੇ ਪੀਤੀਆਂ ਦੋ ਬੂੰਦਾਂ ਜਿੰਦਗੀ ਦੀਆਂ

ਪੋਲੀਓ ਮੁਹਿੰਮ ਤਿੰਨ ਦਿਨਾਂ ਦੌਰਾਨ 1 ਲੱਖ 80 ਹਜਾਰ 115 ਨਿਕੜਿਆਂ ਨੇ ਪੀਤੀਆਂ ਦੋ ਬੂੰਦਾਂ ਜਿੰਦਗੀ ਦੀਆਂ

ਪੋਲੀਓ ਮੁਹਿੰਮ ਤਿੰਨ ਦਿਨਾਂ ਦੌਰਾਨ 1 ਲੱਖ 80 ਹਜਾਰ 115 ਨਿਕੜਿਆਂ ਨੇ ਪੀਤੀਆਂ ਦੋ ਬੂੰਦਾਂ ਜਿੰਦਗੀ ਦੀਆਂ
ਸੋ ਫੀਸਦੀ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਹੋਇਆ ਪੂਰਾ
ਪਟਿਆਲਾ : ਸਬ ਰਾਸ਼ਟਰੀ ਪਲਸ ਪੋਲੀਓ ਦਿਵਸ 8 ਤੋਂ 10 ਦਸੰਬਰ ਤਹਿਤ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਅੰਤਿਮ ਦਿਨ ਤੱਕ ਪਟਿਆਲਾ ਜਿਲ੍ਹੇ ਵਿਚ 0-5 ਸਾਲ ਤੱਕ ਦੇ 1,80,115 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ । ਜਾਣਕਾਰੀ ਦਿੰਦੇ ਜਿਲਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਨੇ ਕਿਹਾ ਕਿ ਅੱਜ ਪੋਲੀਓ ਮੁਹਿੰਮ ਦੇ ਅੰਤਿਮ ਅਤੇ ਤੀਜੇ ਦਿਨ ਸਿਹਤ ਟੀਮਾਂ ਵੱਲੋਂ
1,37320 ਘਰਾਂ ਦਾ ਦੌਰਾ ਕਰਕੇ 27712 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ, ਜਿਸ ਨਾਲ ਜਿਲੇ੍ਹ ਵਿੱਚ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੁੰਦਾ ਪਿਲਾਉਣ ਦਾ 100 ਫੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ । ਡਾ. ਕੁੁਸ਼ਲਦੀਪਗਿੱਲ ਨੇ ਦੱਸਿਆਂ ਕਿ ਸਿਹਤ ਵਿਭਾਗ ਵੱਲੋਂ ਮੁਹਿੰਮ ਦੇ ਪਹਿਲੇ ਦਿਨ ਐਤਵਾਰ ਨੂੰ ਜਨਤਕ ਥਾਂਵਾ, ਪਿੰਡਾਂ ਅਤੇ ਸ਼ਹਿਰਾਂ ਵਿਚ ਲੋੜ ਅਨੁਸਾਰ ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ ਸਨ । ਜਿਹੜੇ ਬੱਚੇ ਕਿਸੇ ਕਾਰਨ ਬੂਥਾਂ ਤੇ ਪੋਲੀਓ ਦਵਾਈ ਪੀਣ ਤੋ ਵਾਂਝੇ ਰਹਿ ਗਏ ਸਨ, ਉਹਨਾਂ ਬੱਚਿਆਂ ਨੂੰ 9 ਅਤੇ 10 ਦਸੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਗਈਆਂ । ਉਨ੍ਹਾਂ ਇਸ ਮਹਿੰਮ ਨੂੰ ਸਫਲਤਾਪੁਰਵਕ ਨੇਪਰੇ ਚਾੜਨ ਲਈ ਸਿਹਤ ਸਟਾਫ, ਮਾਤਾ ਕੌਸ਼ੱਲਿਆ ਨਰਸਿੰਗ ਸਕੂਲ, ਅਸ਼ੋਕਾ ਨਰਸਿੰਗ ਕਾਲਜ ਦੇ ਵਿਦਿਆਰਥੀ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਸਮਾਜ ਸੇਵੀ ਸੰਸਥਾਵਾਂ, ਪੰਚਾਇਤਾ, ਵੱਖ ਵੱਖ ਵਿਭਾਗਾ ਅਤੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।ਜਿਲ੍ਹੇ ਵਿੱਚ ਚਲਾਈ ਇਹ ਮੁਹਿੰਮ ਦਾ ਜਿਲਾ ਟੀਕਾਕਰਨ ਅਫਸਰ ਅਤੇ ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਵੀ ਵੱਖ ਵੱਖ ਬਲਾਕਾਂ ਵਿੱਚ ਜਾ ਕੇ ਜਾਇਜਾ ਲਿਆ ਗਿਆ ।

Scroll to Top