ਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦ

ਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦ
ਜਲੰਧਰ, 24 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਦੋ ਰੈਲੀਆਂ ਕਰਨ ਤੋਂ ਕੁਝ ਘੰਟੇ ਪਹਿਲਾਂ ਪੁਲੀਸ ਨੇ ਗੁਰਦਾਸਪੁਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਅੱਧੀ ਦਰਜਨ ਕਿਸਾਨ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਕੁੱਝ ਨੂੰ ਗ੍ਰਿਫਤਾਰ ਕਰ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਅਦ ਦੁਪਹਿਰ 3.30 ਵਜੇ ਗੁਰਦਾਸਪੁਰ ਅਤੇ ਸ਼ਾਮ 5.30 ਵਜੇ ਜਲੰਧਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਰੈਲੀਆਂ ’ਚ ਵਿਘਨ ਨਹੀਂ ਪਾਉਂਣਗੇ ਪਰ ਜਦੋਂ ਪ੍ਰਧਾਨ ਮੰਤਰੀ ਹੈਲੀਪੈਡ ਤੋਂ ਰੈਲੀ ਵਾਲੀ ਥਾਂ ਤੱਕ ਜਾਣਗੇ ਤਾਂ ਕਾਲੇ ਝੰਡੇ ਦਿਖਾਏ ਜਾਣਗੇ। ਗੁਰਦਾਸਪੁਰ ‘ਚ ਕਿਸਾਨ ਨੇਤਾ ਤਰਲੋਕ ਸਿੰਘ ਅਤੇ ਕਿਸਾਨ ਅਤੇ ਜਵਾਨ ਭਲਾਈ ਮੋਰਚਾ ਦੇ ਮੈਂਬਰ ਸੁਖਦੇਵ ਸਿੰਘ ਭੋਜਰਾਜ, ਤਰਲੋਕ ਸਿੰਘ ਅਤੇ ਸਤਬੀਰ ਸਿੰਘ ਸੁਲਤਾਨੀ, ਟਰੇਡ ਯੂਨੀਅਨ ਨੇਤਾ ਮੱਖਣ ਕੋਹਾੜ ਦੇ ਘਰਾਂ ‘ਤੇ ਪੁਲੀਸ ਨੇ ਛਾਪੇਮਾਰੀ ਕੀਤੀ। ਇਹ ਛਾਪੇ ਕੱਲ੍ਹ ਦੇਰ ਰਾਤ ਅਤੇ ਅੱਜ ਤੜਕੇ ਮਾਰੇ ਗਏ। ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਕਿਉਂਕਿ ਪੁਲੀਸ ਕਾਰਵਾਈ ਤੋਂ ਪਹਿਲਾਂ ਹੀ ਆਗੂ ਪਹਿਲਾਂ ਹੀ ਆਪਣੇ ਘਰਾਂ ’ਚੋਂ ਜਾ ਚੁੱਕੇ ਸਨ।

Leave a Comment

Your email address will not be published. Required fields are marked *

Scroll to Top