ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਇੰਫਾਲ, ਕੀਤਾ ਸੰਬੋਧਨ

ਦਿੱਲੀ, 13 ਸਤੰਬਰ : ਸਰਕਾਰ ਮਣੀਪੁਰ ਦੇ ਲੋਕਾਂ ਦੇ ਨਾਲ ਹੈ ਅਤੇ ਸੂਬੇ ਨੂੰ ਸ਼ਾਂਤੀ ਅਤੇ ਖੁਸ਼ਹਾਲੀ ਬਣਾਉਣਾ ਚਾਹੁੰਦੀ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਫਾਲ ਪੁੱਜਣ ਦੌਰਾਨ ਕੀਤਾ। ਪ੍ਰਧਾਨ ਮੰਤਰੀ ਇੰਫਾਲ ਪਹੁੰਚੇ ਅਤੇ ਫਿਰ ਭਾਰੀ ਮੀਂਹ ਦੋਰਾਨ ਦੇ ਸੜਕ ਰਾਹੀਂ ਸਿੱਧੇ ਕੂਕੀ-ਪ੍ਰਭਾਵਸ਼ਾਲੀ ਖੇਤਰ ਚੁਰਾਚਾਂਦਪੁਰ ਪੁੱਜੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਣੀਪੁਰ ਦੇ ਲੋਕਾਂ ਦੇ ਨਾਲ ਹੈ ਅਤੇ ਸੂਬੇ ਨੂੰ ਸ਼ਾਂਤੀ ਅਤੇ ਖੁਸ਼ਹਾਲੀ ਬਣਾਉਣਾ ਚਾਹੁੰਦੀ ਹੈ।
ਉਨ੍ਹਾਂ ਇੱਥੇ ਹੋਈ ਹਿੰਸਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ,“ਇਹ ਮੰਦਭਾਗਾ ਹੈ ਕਿ ਇੱਥੇ ਹਿੰਸਾ ਹੋਈ। ਅੱਜ, ਮੈਂ ਤੁਹਾਨੂੰ ਵਾਅਦਾ ਕਰਨਾ ਚਾਹੁੰਦਾ ਹਾਂ ਕਿ ਭਾਰਤ ਸਰਕਾਰ ਤੁਹਾਡੇ ਨਾਲ ਹੈ ਅਤੇ ਮੈਂ ਤੁਹਾਡੇ ਨਾਲ ਹਾਂ।”

ਉਨ੍ਹਾਂ ਇਹ ਵੀ ਕਿਹਾ ਕਿ ਉਹ ਸਾਰੇ ਸਮੂਹਾਂ ਨੂੰ ਅਪੀਲ ਕਰਦੇ ਹਨ ਕਿ ਸੂਬੇ ਵਿੱਚ ਸ਼ਾਂਤੀ ਕਾਇਮ ਰੱਖੀ ਜਾਵੇ। ਵਿਕਾਸ ਲਈ ਸ਼ਾਂਤੀ ਸਭ ਤੋਂ ਮਹੱਤਵਪੂਰਨ ਹੈ ਅਤੇ ਕੇਂਦਰ ਇਸਨੂੰ ਪ੍ਰਾਪਤ ਕਰਨ ਲਈ ਵਚਨਬੱਧ ਹੈ।

ਇਸ ਤੋਂ ਪਹਿਲਾਂ ਸ੍ਰੀ ਮੋਦੀ ਦਾ ਇੰਫਾਲ ਹਵਾਈ ਅੱਡੇ ‘ਤੇ ਰਾਜਪਾਲ ਅਜੈ ਕੁਮਾਰ ਭੱਲਾ ਅਤੇ ਮੁੱਖ ਸਕੱਤਰ ਪੁਨੀਤ ਕੁਮਾਰ ਗੋਇਲ ਨੇ ਸਵਾਗਤ ਕੀਤਾ। ਉਹ 8,500 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ। ਉਨਾ ਲੋਕਾਂ ਨੂੰ ਸੰਬੋਧਨ ਵੀ ਕੀਤਾ।

Scroll to Top