Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:25 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਵਿਸ਼ੇਸ਼ ਕੈਂਪ ਆਯੋਜਿਤ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਵਿਸ਼ੇਸ਼ ਕੈਂਪ ਆਯੋਜਿਤ

ਪਟਿਆਲਾ 09 ਜੂਨ – ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ  ਅਭਿਆਨ ਦੇ ਸਫਲਤਾਪੂਰਵਕ 10 ਸਾਲ ਪੂਰੇ ਹੋਣ ਦੇ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ  ਵਾਲੀਆਂ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ.ਕੁਸ਼ਲਦੀਪ ਗਿੱਲ ਨੇ ਕਿਹਾ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਮਹੀਨੇ ਦੇ 9 ਅਤੇ 23 ਤਰੀਕ ਨੂੰ ਜਿਲ੍ਹਾ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਗਰਭਵਤੀ ਔਰਤਾਂ ਦੀ  ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ।

ਕੈਂਪ ਵਿੱਚ ਸਾਰੀਆਂ ਗਰਭਵਤੀ ਔਰਤਾਂ ਦਾ ਵਿਸ਼ੇਸ਼ ਐਂਟੀਨੇਟਲ ਚੈੱਕਅਪ ਕਰਕੇ ਸਾਰੀਆਂ ਲੋੜੀਦੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਪੀ.ਐਮ.ਐਸ.ਐਮ.ਏ ਤਹਿਤ ਮੈਡੀਕਲ ਸੁਪਰਡੈਂਟ ਡਾ.ਵਿਕਾਸ ਗੋਇਲ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ.ਵਿਕਾਸ ਗੋਇਲ ਵੱਲੋਂ ਗਰਭਵਰਤੀ ਔਰਤਾਂ ਨੂੰ ਚੈਕਅੱਪ ਦੇ ਨਾਲ ਸਿਹਤ ਸਿੱਖਿਆ ਵੀ ਦਿੱਤੀ ਗਈ ਕਿ ਉਹ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਫਰੂਟ ਖਾਣ,  ਪਨੀਰ, ਅੰਡੇ, ਦਾਲਾਂ ਆਦਿ ਦੀ ਵਰਤੋਂ ਕਰਨ ਅਤੇ ਜੱਚਾ ਬੱਚਾ ਦੀ ਤੰਦਰੁਸਤੀ ਲਈ ਵਾਧੂ ਖੁਰਾਕ ਖਾਣ, ਮੋਟੇ ਅਨਾਜ ਦੀ ਵਰਤੋ, ਮਾਂ ਦੇ ਦੁੱਧ ਦੀ ਮਹੱਤਤਾ, ਨਿੱਜੀ ਸਾਫ-ਸਫਾਈ, ਸਮੇਂ ਸਿਰ ਟੀਕਾਕਰਨ ਬਾਰੇ ਵੀ ਪ੍ਰੇਰਿਤ ਕੀਤਾ ਗਿਆ।

ਉਹਨਾਂ ਵੱਲੋਂ ਸਾਰੀ ਗਰਭਵਤੀ ਔਰਤਾਂ ਨੂੰ ਡਿਲੀਵਰੀ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣ ਬਾਰੇ ਅਪੀਲ ਕੀਤੀ। ਗਾਈਨੀ ਦੇ ਮਾਹਿਰ ਡਾ.ਦਿਵਯਾ ਨੇ ਦੱਸਿਆ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਨੇਪਿਆਂ ਜਿਵੇਂ ਬਲੱਡ ਪ੍ਰੈਸ਼ਰ ਦਾ ਵਧਣਾ, ਅਨੀਮੀਆਂ , ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ, ਤਾਂ ਜੋ ਜੱਚਾ ਬੱਚਾ ਤੰਦਰੁਸਤ ਰਹਿਣ, ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੇ ਚੈੱਕ ਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ ਐਚ. ਆਈ. ਵੀ ਟੈਸਟ, ਸ਼ੂਗਰ ਤੇ ਹੋਰ ਲੱਛਣਾਂ ਦੀ ਵੀ ਜਾਂਚ ਕੀਤੀ ਜਾਂਦੀ ਹੈ।

Scroll to Top