Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:54 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀਆਂ ਦਾ ਡੰਕਾ : ਪ੍ਰੀਤ ਕੌਰ ਗਿਲ ਬਣੀ ਜੂਨੀਅਰ ਸਿਹਤ ਮੰਤਰੀ ਤੇ ਕੁਲਵਿੰਦਰ ਜੌਹਲ ਬਣੇ ਮੇਅਰ

ਪੰਜਾਬੀਆਂ ਦਾ ਡੰਕਾ : ਪ੍ਰੀਤ ਕੌਰ ਗਿਲ ਬਣੀ ਜੂਨੀਅਰ ਸਿਹਤ ਮੰਤਰੀ ਤੇ ਕੁਲਵਿੰਦਰ ਜੌਹਲ ਬਣੇ ਮੇਅਰ

ਚੰਡੀਗੜ੍ਹ, 16 ਮਈ 2026 : ਪੰਜਾਬੀ ਭਾਈਚਾਰੇ ਲਈ ਬ੍ਰਿਟੇਨ ਤੋਂ ਦੋ ਮਾਣ ਵਾਲੀਆਂ ਖਬਰਾਂ ਸਾਹਮਣੇ ਆਈਆਂ ਹਨ, ਜਿਥੇ ਇਕ ਪੰਜਾਬੀ ਮੂਲ ਦੀ ਪੰਜਾਬਣ ਜੂਨੀਅਰ ਸਿਹਤ ਮੰਤਰੀ ਬਣੀ ਹੈ, ਉਥੇ ਇਕ ਪੰਜਾਬੀ ਮੇਅਰ ਬਣਿਆ ਹੈ, ਜਿਸ ਨਾਲ ਪੰਜਾਬੀਆਂ ਦਾ ਮਾਣ ਹੋਰ ਵਧ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਪੰਜਾਬੀ ਮੂਲ ਦੀ ਪ੍ਰੀਤ ਕੌਰ ਗਿੱਲ ਨੂੰ ਬ੍ਰਿਟੇਨ ਸਰਕਾਰ ਵਿੱਚ ਜੂਨੀਅਰ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਪੰਜਾਬ ਦੇ ਫਿਲੌਰ ਨਾਲ ਸੰਬੰਧਤ ਕੁਲਵਿੰਦਰ ਸਿੰਘ ਜੌਹਲ ਲੈਸਟਰ ਸਿਟੀ ਦੇ ਪਹਿਲੇ ਦਸਤਾਰਧਾਰੀ ਲਾਰਡ ਮੇਅਰ ਬਣੇ ਹਨ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਵੱਲੋਂ ਹਾਲ ਹੀ ਵਿੱਚ ਕੀਤੇ ਕੈਬਨਿਟ ਫੇਰਬਦਲ ਦੌਰਾਨ ਪ੍ਰੀਤ ਕੌਰ ਗਿੱਲ ਨੂੰ ਇਹ ਅਹਿਮ ਅਹੁਦਾ ਦਿੱਤਾ ਗਿਆ। ਉਨ੍ਹਾਂ ਦੀ ਨਿਯੁਕਤੀ 12 ਮਈ ਨੂੰ ਕੀਤੀ ਗਈ ਸੀ।

ਪ੍ਰੀਤ ਕੌਰ ਗਿੱਲ ਦਾ ਪਰਿਵਾਰ ਮੂਲ ਰੂਪ ਵਿੱਚ ਜਲੰਧਰ ਜ਼ਿਲ੍ਹੇ ਦੇ ਪਿੰਡ ਜਮਸ਼ੇਰ ਨਾਲ ਸੰਬੰਧਤ ਹੈ। ਉਨ੍ਹਾਂ ਦੇ ਪਿਤਾ ਦਲਜੀਤ ਸਿੰਘ ਸ਼ੇਰਗਿੱਲ 1962 ਵਿੱਚ ਬ੍ਰਿਟੇਨ ਵੱਸ ਗਏ ਸਨ। ਪ੍ਰੀਤ ਕੌਰ ਗਿੱਲ ਦਾ ਜਨਮ 1972 ਵਿੱਚ ਬਰਮਿੰਘਮ ਵਿੱਚ ਹੋਇਆ ਅਤੇ ਉਹ ਕਾਫੀ ਸਮੇਂ ਤੋਂ ਬ੍ਰਿਟਿਸ਼ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੀ ਹੈ। ਦੋਵੇਂ ਪੰਜਾਬੀ ਆਗੂਆਂ ਦੀ ਇਸ ਪ੍ਰਾਪਤੀ ਨਾਲ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਿੱਚ ਖੁਸ਼ੀ ਦੀ ਲਹਿਰ ਹੈ।

Scroll to Top