Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:14 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਗਾਇਕਾ ਨੂੰ ਅਗਵਾ ਕਰ ਕੀਤਾ ਕਤਲ : ਪੁਲਸ ਨੇ ਕੀਤੀ ਜਾਂਚ ਸ਼ੁਰੂ

ਪੰਜਾਬੀ ਗਾਇਕਾ ਨੂੰ ਅਗਵਾ ਕਰ ਕੀਤਾ ਕਤਲ : ਪੁਲਸ ਨੇ ਕੀਤੀ ਜਾਂਚ ਸ਼ੁਰੂ

ਲੁਧਿਆਣਾ, 19 ਮਈ 2026 : ਪੰਜਾਬੀ ਸੰਗੀਤ ਜਗਤ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲਗਾ, ਜਦੋ ਇਕ ਪੰਜਾਬੀ ਗਾਇਕਾ ਨੂੰ ਅਗਵਾ ਕਰ ਉਸਦਾ ਕਤਲ ਕਰ ਦਿਤਾ ਗਿਆ, ਜਿਸਨੂੰ ਲੈ ਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

ਜਾਣਕਾਰੀ ਦੇ ਅਨੁਸਾਰ 29 ਸਾਲਾ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਿੰਦਰ ਕੌਰ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਅੱਜ ਸਵੇਰੇ ਕਰੀਬ 11 ਵਜੇ ਨੀਲੋ ਨਹਿਰ ਵਿਚੋਂ ਉਸਦੀ ਲਾਸ਼ ਬਰਾਮਦ ਕੀਤੀ।

ਜਾਣਕਾਰੀ ਮੁਤਾਬਕ ਗਾਇਕਾ ਪਿਛਲੇ ਛੇ ਦਿਨਾਂ ਤੋਂ ਲਾਪਤਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਸਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਲਗਾਤਾਰ ਉਸਦੀ ਭਾਲ ਕੀਤੀ ਜਾ ਰਹੀ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੋਗਾ ਨਾਲ ਸਬੰਧਤ ਇੱਕ ਨੌਜਵਾਨ ਗਾਇਕਾ ‘ਤੇ ਵਿਆਹ ਲਈ ਦਬਾਅ ਬਣਾ ਰਿਹਾ ਸੀ। ਜਦੋਂ ਇੰਦਰ ਕੌਰ ਨੇ ਉਸਦੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸਨੂੰ ਅਗਵਾ ਕਰ ਲਿਆ। ਦੋਸ਼ ਹੈ ਕਿ ਕਤਲ ਕਰਨ ਤੋਂ ਬਾਅਦ ਮੁੱਖ ਮੁਲਜ਼ਮ ਕੈਨੇਡਾ ਫਰਾਰ ਹੋ ਗਿਆ।

ਮਾਮਲੇ ਸਬੰਧੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਮਰਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਮ੍ਰਿਤਕਾ ਦੇ ਭਰਾ ਜੋਤਿੰਦਰ ਸਿੰਘ ਨੇ ਦੱਸਿਆ ਕਿ 13 ਮਈ ਦੀ ਸ਼ਾਮ ਇੰਦਰ ਕੌਰ ਆਪਣੀ ਚਿੱਟੀ ਫੋਰਡ ਫਿਗੋ ਕਾਰ ਵਿੱਚ ਕਰਿਆਨਾ ਖਰੀਦਣ ਲਈ ਘਰੋਂ ਨਿਕਲੀ ਸੀ, ਪਰ ਦੇਰ ਰਾਤ ਤੱਕ ਵਾਪਸ ਨਾ ਆਉਣ ‘ਤੇ ਪਰਿਵਾਰ ਨੇ ਖੁਦ ਉਸਦੀ ਤਲਾਸ਼ ਸ਼ੁਰੂ ਕੀਤੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਗਾਇਕਾ ਦੀ ਜਾਣ-ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨਾਮਕ ਵਿਅਕਤੀ ਨਾਲ ਸੀ, ਜੋ ਮੂਲ ਰੂਪ ਵਿੱਚ ਮੋਗਾ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਆਪਣੇ ਪਰਿਵਾਰ ਸਮੇਤ ਕੈਨੇਡਾ ਵਿੱਚ ਰਹਿ ਰਿਹਾ ਹੈ। ਪਰਿਵਾਰ ਦਾ ਦਾਅਵਾ ਹੈ ਕਿ 13 ਮਈ ਦੀ ਰਾਤ ਸੁੱਖਾ ਅਤੇ ਉਸਦੇ ਕੁਝ ਸਾਥੀਆਂ ਨੇ ਮਿਲ ਕੇ ਯਸ਼ਿੰਦਰ ਕੌਰ ਨੂੰ ਅਗਵਾ ਕੀਤਾ ਸੀ। ਪੁਲਸ ਵਲੋ ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਹਰ ਪਹਿਲੂ ਤੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Scroll to Top