Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਫਿਲਮ ਨਿਰਮਾਤਾ ਮਨਜੀਤ ਸਰਾਂ ਦਾ ਹੋਇਆ ਦੇਹਾਂਤ

ਪੰਜਾਬੀ ਫਿਲਮ ਨਿਰਮਾਤਾ ਮਨਜੀਤ ਸਰਾਂ ਦਾ ਹੋਇਆ ਦੇਹਾਂਤ

ਚੰਡੀਗੜ੍ਹ, 2 ਅਗਸਤ 2026 : ਪੰਜਾਬੀ ਸਿਨੇਮਾ ਨਾਲ ਜੁੜੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸਹੂਰ ਫਿਲਮ ਨਿਰਮਾਤਾ ਮਨਜੀਤ ਸਿੰਘ ਸਰਾਂ ਦਾ ਦੇਹਾਂਤ ਹੋ ਗਿਆ ਹੈ, ਜਿਸਨੂੰ ਲੈ ਕੇ ਉਨਾ ਦੇ ਚਾਹਣ ਵਾਲਿਆਂ ਅੰਦਰ ਗਮ ਦਾ ਮਾਹੌਲ ਹੈ।

ਜਿਕਰਯੋਗ ਹੈ ਕਿ ਨਿਰਮਾਤਾ ਮਨਜੀਤ ਸਿੰਘ ਸਰਾਂ ਆਪਣੇ ਜੱਦੀ ਪਿੰਡ ਫਤਿਹਗੜ੍ਹ ਕੋਰੋਟਾਣਾ ਸਥਿਤ ਘਰ ਵਿੱਚ ਭੇਦਭਰੀ ਹਾਲਤ ਵਿੱਚ ਮ੍ਰਿਤਕ ਮਿਲੇ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਹੈ।

ਪਰਿਵਾਰਕ ਜਾਣਕਾਰੀ ਮੁਤਾਬਕ ਮਨਜੀਤ ਸਰਾਂ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਨਾਲ ਕੈਨੇਡਾ ਵਿੱਚ ਰਹਿ ਰਹੇ ਸਨ ਅਤੇ ਕੁਝ ਦਿਨ ਪਹਿਲਾਂ ਆਪਣੇ ਜੱਦੀ ਪਿੰਡ ਆਏ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਕੁਝ ਦਿਨਾਂ ਬਾਅਦ ਮੁੜ ਕੈਨੇਡਾ ਵਾਪਸ ਜਾਣਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਧੀਆਂ ਦੇ ਕੈਨੇਡਾ ਤੋਂ ਭਾਰਤ ਪਹੁੰਚਣ ਉਪਰੰਤ ਕੀਤਾ ਜਾਵੇਗਾ।

ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਸ਼ਨੀਵਾਰ ਰਾਤ ਉਹ ਆਪਣੇ ਕਮਰੇ ਵਿੱਚ ਸੌਣ ਲਈ ਗਏ ਸਨ, ਪਰ ਅਗਲੇ ਦਿਨ ਸਵੇਰੇ ਕਾਫ਼ੀ ਦੇਰ ਤੱਕ ਬਾਹਰ ਨਾ ਆਉਣ ‘ਤੇ ਪਰਿਵਾਰ ਨੂੰ ਸ਼ੱਕ ਹੋਇਆ। ਜਦੋਂ ਕਮਰੇ ਦਾ ਦਰਵਾਜ਼ਾ ਖੜਕਾਉਣ ਦੇ ਬਾਵਜੂਦ ਕੋਈ ਜਵਾਬ ਨਾ ਮਿਲਿਆ ਤਾਂ ਦਰਵਾਜ਼ਾ ਤੋੜਿਆ ਗਿਆ। ਅੰਦਰ ਮਨਜੀਤ ਸਰਾਂ ਬੈੱਡ ‘ਤੇ ਮ੍ਰਿਤਕ ਹਾਲਤ ਵਿੱਚ ਮਿਲੇ।

Scroll to Top