Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:35 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਉੱਘੇ ਚਿੱਤਰਕਾਰ ਸਿਧਾਰਥ ਨਾਲ਼ ਕਰਵਾਇਆ ਸੰਵਾਦ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਉੱਘੇ ਚਿੱਤਰਕਾਰ ਸਿਧਾਰਥ ਨਾਲ਼ ਕਰਵਾਇਆ ਸੰਵਾਦ

 ਪਟਿਆਲਾ, 10 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਰਹਿਨੁਮਾਈ ਵਿੱਚ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਸਰਦਾਰ ਸੋਭਾ ਸਿੰਘ ਡਿਪਾਰਟਮੈਂਟ ਆਫ਼ ਫਾਈਨ ਆਰਟਸ, ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਅਤੇ ਰਵੀ ਖੋਜ ਸਕੂਲ ਪਟਿਆਲਾ ਦੇ ਸਹਿਯੋਗ ਨਾਲ਼ ‘ਸਤੀਸ਼ ਗੁਜਰਾਲ ਸ਼ਤਾਬਦੀ : ਦ੍ਰਿਸ਼ ਕਲਾਵਾਂ ਦੀ ਸਲਾਹੀਅਤ’ ਵਿਸ਼ੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਕਲਾਕਾਰ ਸਿਧਾਰਥ ਨੇ ਆਪਣੀ ਕਲਾ-ਯਾਤਰਾ, ਜੀਵਨ–ਪੜਾਵਾਂ ਅਤੇ ਸਿੱਖਿਆ ਨਾਲ ਸੰਬੰਧਤ ਮੁੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ ਲਗਭਗ 1 ਲੱਖ 34 ਹਜ਼ਾਰ ਚਿੱਤਰ ਤਿਆਰ ਕਰ ਚੁੱਕੇ ਹਨ। ਉਨ੍ਹਾਂ ਨੇ ਸਤੀਸ਼ ਗੁਜਰਾਲ ਦੀ ਚਿੱਤਰਕਾਰੀ ਵਿੱਚ ਦ੍ਰਿਸ਼ ਅਤੇ ਅਰਥ ਦੇ ਸੰਬੰਧਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਚਿੰਨ੍ਹਾਤਮਕ ਤਰੀਕੇ ਨਾਲ ਦੁਨੀਆ ‘ਤੇ ਪਸਰ ਰਹੇ ਹਨੇਰੇ ਅਤੇ ਘਟਦੀ ਰੌਸ਼ਨੀ ਵੱਲ ਸੰਕੇਤ ਕਰਦਿਆਂ ਚਿੰਤਾ ਜ਼ਾਹਰ ਕੀਤੀ। ਸਿਧਾਰਥ ਨੇ ਇਹ ਵੀ ਕਿਹਾ ਕਿ ਦੇਸ਼ ਦੀ ਵੰਡ ਨੇ ਸਿਰਫ਼ ਧਰਤੀ ਹੀ ਨਹੀਂ ਵੰਡੀ, ਸਗੋਂ ਮਨੁੱਖੀ ਜੀਵਨ ਨਾਲ ਜੁੜੇ ਹੋਰ ਅਨੇਕ ਪੱਖਾਂ ਨੂੰ ਵੀ ਵੰਡ ਦਿੱਤਾ। ਇਸ ਕਰਕੇ ਸਤੀਸ਼ ਗੁਜਰਾਲ ਦੀ ਚਿੱਤਰਕਲਾ ਵਿੱਚ ਵੰਡ ਦੀ ਤ੍ਰਾਸਦੀ ਅਤੇ ਰੋਂਦੇ ਚਿਹਰਿਆਂ ਦੀ ਪੀੜ ਸਪਸ਼ਟ ਤੌਰ ‘ਤੇ ਦਿਖਾਈ ਦਿੰਦੀ ਹੈ। ਇੰਡਿਕ ਫਿਲਾਸਫੀ ਬਾਰੇ ਵਿਚਾਰ–ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਕਲਾ ਪ੍ਰਚੱਲਿਤ ਫਿਲਾਸਫੀ ਦਾ ਹੀ ਰੂਪਾਂਤਰਨ ਹੁੰਦੀ ਹੈ।
ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਸਵਾਗਤੀ ਸ਼ਬਦਾਂ ਦੌਰਾਨ ਸਤੀਸ਼ ਗੁਜਰਾਲ ਦੇ ਜੀਵਨ ਅਤੇ ਰਚਨਾਤਮਕ ਯੋਗਦਾਨ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਤੀਸ਼ ਗੁਜਰਾਲ ਆਜ਼ਾਦੀ ਤੋਂ ਬਾਅਦ ਦੇ ਭਾਰਤੀ ਕਲਾ–ਜਗਤ ਦੇ ਸਭ ਤੋਂ ਉੱਘੇ ਕਲਾਕਾਰਾਂ ਵਿਚੋਂ ਇੱਕ ਚਿੱਤਰਕਾਰ, ਮੂਰਤੀਕਾਰ, ਆਰਕੀਟੈਕਚਰ ਅਤੇ ਰਚਨਾਤਮਕ ਚੇਤਨਾ ਦੇ ਵਿਲੱਖਣ ਪ੍ਰਤੀਕ ਸਨ।ਉਨ੍ਹਾਂ ਕਿਹਾ ਕਿ ਕਲਾਕ੍ਰਿਤਾਂ ਮਨੁੱਖ ਨੂੰ ਸੰਵੇਦਨਸ਼ੀਲ ਬਣਾਉਣ ਦੇ ਨਾਲ–ਨਾਲ ਕਲਾ ਨੂੰ ਪਿਆਰ ਕਰਨਾ ਸਿਖਾਉਂਦੀਆਂ ਹਨ।
ਖੋਜਾਰਥੀਆਂ–ਵਿਦਿਆਰਥੀਆਂ ਵਲੋਂ ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਦਿੰਦਿਆਂ ਸਿਧਾਰਥ ਨੇ ਕਲਾ–ਜੁਗਤਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਭਾਵਾਂ ਤੇ ਚੇਤਨਾ ਨਾਲ ਜੁੜੇ ਮੁੱਦਿਆਂ ਨੂੰ ਕਲਾ ਦੇ ਖੇਤਰ ਵਿਚ ਮਹੱਤਵਪੂਰਨ ਠਹਿਰਾਇਆ।
Scroll to Top