Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 1:59 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਨੇ ਕਰਵਾਈ ਤੀਜੀ ਸਲਾਨਾ ਕਾਨਫ਼ਰੰਸ

ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਨੇ ਕਰਵਾਈ ਤੀਜੀ ਸਲਾਨਾ ਕਾਨਫ਼ਰੰਸ

ਪਟਿਆਲਾ, 13 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵੱਲੋਂ ਤੀਜੀ ਸਲਾਨਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਕੀਤੀ। ਕਾਨਫ਼ਰੰਸ ਦਾ ਮੁੱਖ-ਸੁਰ ਭਾਸ਼ਣ ਟੈਨੈਕੋ ਕੰਪਨੀ ਤੋਂ ਪੁੱਜੇ ਸੀਨੀਅਰ ਡਾਇਰੈਕਟਰ-ਓਪਰੇਸ਼ਨਜ਼ ਸ੍ਰ. ਜਸਬੀਰ ਸਿੰਘ ਵੱਲੋਂ ਦਿੱਤਾ ਗਿਆ।

ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਅੱਜ ਦੇ ਯੁੱਗ ਵਿੱਚ ਉਦਯੋਗ ਖੇਤਰ ਨੂੰ ਬਹੁਤ ਸਾਰੀਆਂ ਅਜਿਹੀਆਂ ਨਵੀਂਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਪਹਿਲਾਂ ਨਹੀਂ ਸਨ। ਜਦੋਂ ਅਠਾਰਵ੍ਹੀਂ ਸਦੀ ਵਿੱਚ ਉਦਯੋਗੀਕਰਣ ਸ਼ੁਰੂ ਹੋਇਆ ਸੀ ਤਾਂ ਉਸ ਸਮੇਂ ਵਾਤਾਵਰਣ ਜਿਹੇ ਮੁੱਦੇ ਨਹੀਂ ਸਨ, ਪਰ ਹੁਣ ਇਹ ਇਹ ਅਹਿਮ ਮੁੱਦਾ ਹੈ। ਉਨ੍ਹਾਂ ਕਿਹਾ ਕਿ ਦੂਰਦ੍ਰਿਸ਼ਟੀ ਵਾਲ਼ੇ ਵਿਗਿਆਨੀ ਅਤੇ ਇੰਜਨੀਅਰ ਹੀ ਅਜਿਹੀਆਂ ਚੁਣੌਤੀਆਂ ਦਾ ਹੱਲ ਲਭਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਨਫ਼ਰੰਸਾਂ ਵੱਖ-ਵੱਖ ਮਾਹਿਰ ਵਿਦਵਾਨਾਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਮੰਚ ਮੁਹੱਈਆ ਕਰਵਾਉਂਦੀਆਂ ਹਨ।

ਸ੍ਰ. ਜਸਬੀਰ ਸਿੰਘ  ਨੇ ਆਪਣੇ ਮੁੱਖ-ਸੁਰ ਭਾਸ਼ਣ ਦੌਰਾਨ ਆਪਣੀ ਕੰਪਨੀ ਦੀ ਕਾਰਜਸ਼ੈਲੀ ਦੇ ਹਵਾਲੇ ਨਾਲ਼ ਉਦਯੋਗ ਖੇਤਰ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਟਿਕਾਊ ਅਤੇ ਵਾਤਾਵਰਣ ਪ੍ਰਤੀ ਦੋਸਤਾਨਾ ਪਹੁੰਚ ਵਾਲ਼ੇ ਵਿਕਾਸ ਵਿੱਚ ਮਦਦਗਾਰ ਸਾਬਿਤ ਹੋਣ ਵਾਲ਼ੀ ਤਕਨਾਲੌਜੀ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਵਿਸ਼ਵ ਭਰ ਵਿੱਚ ਸਰਕਾਰਾਂ ਵੱਲੋਂ ਇਸ ਨੂੰ ਕੇਂਦਰ ਵਿੱਚ ਰੱਖ ਕੇ ਨੀਤੀਆਂ ਬਣਾਈਆਂ ਜਾਂਦੀਆਂ ਹਨ। ਮਕੈਨੀਕਲ ਇੰਜਨੀਅਰਿੰਗ ਨੂੰ ਵੀ ਇਸ ਦੇ ਅਨੁਕੂਲ ਹੀ ਤਕਨੀਕਾਂ ਈਜਾਦ ਕਰਨੀਆਂ ਪੈਂਦੀਆਂ ਹਨ।

ਵਿਭਾਗ ਮੁਖੀ ਡਾ. ਵਿਨੋਦ ਕੁਮਾਰ ਵੱਲੋਂ ਸਵਾਗਤੀ ਸ਼ਬਦਾਂ ਦੌਰਾਨ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ। ਉਦਘਾਟਨੀ ਸੈਸ਼ਨ ਦਾ ਧੰਨਵਾਦੀ ਭਾਸ਼ਣ ਇੰਜਨੀਅਰਿੰਗ ਫ਼ੈਕਲਟੀ ਦੇ ਡੀਨ ਡਾ. ਮਨਜੀਤ ਸਿੰਘ ਭੰਮਰਾ ਨੇ ਦਿੱਤਾ। ਕਾਨਫ਼ਰੰਸ ਦੇ ਕਨਵੀਨਰ ਪ੍ਰੋ. ਰੌਸ਼ਨ ਲਾਲ ਵਿਰਦੀ ਵੱਲੋਂ ਕਾਨਫ਼ਰੰਸ ਦੇ ਥੀਮ ਸਬੰਧੀ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਕਾਨਫ਼ਰੰਸ ਦੀਆਂ ਪ੍ਰੋਸੀਡਿੰਗਜ਼ ਵੀ ਜਾਰੀ ਕੀਤੀਆਂ ਗਈਆਂ।
ਅਗਲੇ ਅਕਾਦਮਿਕ ਸੈਸ਼ਨਾਂ ਦੌਰਾਨ ਅਹਿਮ ਵਿਚਾਰ ਪ੍ਰਗਟਾਉਣ ਵਾਲ਼ੇ ਮੁੱਖ ਬੁਲਾਰਿਆਂ ਵਿੱਚ ਏਅਰਬਸ ਵਿਚਿਤਾ, ਯੂ.ਐੱਸ.ਏ. ਨਾਲ਼ ਸਬੰਧਤ ਇੰਜ. ਸੁੰਦਰ ਸਿੰਘ ਅਤੇ ਡੀ.ਆਰ.ਡੀ.ਓ. ਸਾਇੰਟਿਸਟ ਡਾ. ਅਮਿਤ ਤਿਆਗੀ ਸ਼ਾਮਿਲ ਸਨ।

Scroll to Top