Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:12 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ

ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ

ਪਟਿਆਲਾ, 23 ਜੂਨ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਹਾਲ ਹੀ ਵਿੱਚ ਕੀਤਾ ਗਿਆ ਅਮਰੀਕਾ ਦਾ ਦੌਰਾ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਹੈ। ਉਨ੍ਹਾਂ ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਅਕਾਦਮਿਕ ਮਿਆਰ ਨੂੰ ਉੱਚਾ ਚੁੱਕਣ, ਖੋਜ ਕਾਰਜਾਂ ਨੂੰ ਹੁਲਾਰਾ ਦੇਣ ਅਤੇ ਵਿਦੇਸ਼ਾਂ ਵਿੱਚ ਬੈਠੇ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨਾਲ਼ ਸਾਂਝ ਮਜ਼ਬੂਤ ਕਰਨ ਦੇ ਉਦੇਸ਼ ਨਾਲ਼ ਉਨ੍ਹਾਂ ਅਮਰੀਕਾ ਦੇ ਤਿੰਨ ਪ੍ਰਮੁੱਖ ਸੂਬਿਆਂ ਦਾ ਅਧਿਕਾਰਤ ਦੌਰਾ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਅਮਰੀਕਾ ਦੇ ਐਰੀਜ਼ੋਨਾ, ਕੈਲੀਫੋਰਨੀਆ ਅਤੇ ਨਿਊ ਜਰਸੀ ਸੂਬਿਆਂ ਵਿੱਚ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ, ਉਦਯੋਗਪਤੀਆਂ ਅਤੇ ਤਕਨੀਕੀ ਮਾਹਿਰਾਂ ਨਾਲ਼ ਅਹਿਮ ਮੁਲਾਕਾਤਾਂ ਹੋਈਆਂ, ਜਿਸ ਦੇ ਸਿੱਟੇ ਵਜੋਂ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕਈ ਅਹਿਮ ਇਕਰਾਰਨਾਮੇ ਸਹੀਬੱਧ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਐਰੀਜ਼ੋਨਾ ਵਿੱਚ ਪ੍ਰਸਿੱਧ ਨਿਊਰੋਸਰਜਨ ਅਤੇ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਡਾ. ਜਸਵੰਤ ਸਿੰਘ ਸਚਦੇਵ ਨਾਲ਼ ਮੁਲਾਕਾਤ ਦੌਰਾਨ ਵਿਦੇਸ਼ਾਂ ਵਿੱਚ ਰਹਿ ਰਹੇ ਦੂਜੀ ਅਤੇ ਤੀਜੀ ਪੀੜ੍ਹੀ ਦੇ ਪੰਜਾਬੀ ਬੱਚਿਆਂ ਲਈ ਆਨਲਾਈਨ ਪੰਜਾਬੀ ਭਾਸ਼ਾ ਦੇ ਕੋਰਸ ਸ਼ੁਰੂ ਕਰਨ ਬਾਰੇ ਗੰਭੀਰ ਚਰਚਾ ਹੋਈ।
ਇਸੇ ਤਰ੍ਹਾਂ ਫੂਡ ਇੰਡਸਟਰੀ ਦੇ ਸਫਲ ਕਾਰੋਬਾਰੀ ਸ. ਲਖਵਿੰਦਰ ਸਿੰਘ (ਰਾਣਾ ਸੋਢੀ) ਨਾਲ਼ ਯੂਨੀਵਰਸਿਟੀ ਦੇ ਸੱਭਿਆਚਾਰਕ ਅਤੇ ਵਿਦਿਅਕ ਪ੍ਰੋਜੈਕਟਾਂ ਵਿੱਚ ਸਹਿਯੋਗ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਫੀਕਨਿਕਸ ਦੇ ਆਇਰਨਵੁੱਡ ਕੈਂਸਰ ਰਿਸਰਚ ਸੈਂਟਰ ਦੇ ਮੈਨੇਜਿੰਗ ਪਾਰਟਨਰ ਡਾ. ਪਰਵਿੰਦਰ ਖਨੂਜਾ (ਓਨਕੋਲੋਜਿਸਟ) ਨਾਲ਼ ਭਾਰਤ ਅਤੇ ਅਮਰੀਕਾ ਵਿੱਚ ਕੈਂਸਰ ਦੇ ਇਲਾਜ, ਕੀਮੋਥੈਰੇਪੀ ਅਤੇ ਰੇਡੀਏਸ਼ਨ ਥੈਰੇਪੀ ਦੇ ਖੇਤਰ ਵਿੱਚ ਤੁਲਨਾਤਮਕ ਅਧਿਐਨ ਅਤੇ ਖੋਜ ਬਾਰੇ ਚਰਚਾ ਹੋਈ।
ਉਨ੍ਹਾਂ ਦੱਸਿਆ ਕਿ ਡਾ. ਖਨੂਜਾ ਨੇ ਯੂਨੀਵਰਸਿਟੀ ਦੇ ਫਾਈਨ ਆਰਟਸ ਵਿਭਾਗ ਦੇ ਵਿਦਿਆਰਥੀਆਂ ਕੋਲੋਂ ਪੰਜਾਬੀ ਕਲਾਕ੍ਰਿਤੀਆਂ ਤਿਆਰ ਕਰਵਾਉਣ ਵਿੱਚ ਵੀ ਦਿਲਚਸਪੀ ਦਿਖਾਈ। ਕੈਲੀਫੋਰਨੀਆ ਸੂਬੇ ਦੇ ਦੌਰੇ ਬਾਰੇ ਉਨ੍ਹਾਂ ਦੱਸਿਆ ਕਿ ਇਹ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅਤੇ ਆਡੀਓ ਲਾਇਬ੍ਰੇਰੀ ਦੇ ਹਵਾਲੇ ਨਾਲ਼ ਅਹਿਮ ਰਿਹਾ। ਇੱਥੇ ਇੰਜੀ. ਪ੍ਰੀਤ ਵਿਰਕ (ਵਾਈਸ ਪ੍ਰੈਜ਼ੀਡੈਂਟ, ਮਾਰਵਲ ਟੈਕਨਾਲੋਜੀ) ਨੇ ਪੰਜਾਬੀ ਯੂਨੀਵਰਸਿਟੀ ਵਿੱਚ ‘ਬਾਣੀ ਟ੍ਰਾਂਸਲੇਸ਼ਨ ਪ੍ਰੋਜੈਕਟ’, ਐਥਲੀਟ ਸਪਾਂਸਰਸ਼ਿਪ, ਹਾਕੀ ਖੇਡ ਸਹੂਲਤਾਂ, ਮਾਈਕਰੋ-ਫੋਰੈਸਟ ਡਿਵੈਲਪਮੈਂਟ ਅਤੇ ਸੈਮੀਕੰਡਕਟਰ ਚਿੱਪ ਡਿਜ਼ਾਈਨ ਵਰਗੇ ਪ੍ਰੋਜੈਕਟਾਂ ਵਿੱਚ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ।
Scroll to Top