Breaking

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ
Tuesday, 21 Jul 2026 | 11:38 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਪੰਜਾਬੀ ਯੂਨੀਵਰਸਿਟੀ ਵਿਖੇ ਅਤਿ-ਆਧੁਨਿਕ 'ਏ.ਆਈ. ਲੈਬ' ਸਥਾਪਿਤ; ਉਪ-ਕੁਲਪਤੀ ਵੱਲੋਂ ਉਦਘਾਟਨ

ਪੰਜਾਬੀ ਯੂਨੀਵਰਸਿਟੀ ਵਿਖੇ ਅਤਿ-ਆਧੁਨਿਕ 'ਏ.ਆਈ. ਲੈਬ' ਸਥਾਪਿਤ; ਉਪ-ਕੁਲਪਤੀ ਵੱਲੋਂ ਉਦਘਾਟਨ

ਪਟਿਆਲਾ, 20 ਜੁਲਾਈ – ਪੰਜਾਬੀ ਯੂਨੀਵਰਸਿਟੀ ਦੇ ‘ਸੈਂਟਰ ਫ਼ਾਰ ਇੰਟੈਲੀਜੈਂਸ ਐਂਡ ਡਾਟਾ ਸਾਇੰਸ’ ਵਿਖੇ ਅਤਿ-ਆਧੁਨਿਕ ‘ਏ.ਆਈ. ਲੈਬ’ ਸਥਾਪਿਤ ਕੀਤੀ ਗਈ ਹੈ। ‘ਰੂਸਾ-2’ ਸਕੀਮ ਤਹਿਤ ਮਿਲੀ ਗਰਾਂਟ ਅਤੇ ਈ.ਆਈ.ਸੀ.ਐੱਚ. ਦੇ ਵਿਸ਼ੇਸ਼ ਤਕਨੀਕੀ ਸਹਿਯੋਗ ਨਾਲ਼ ਸਥਾਪਿਤ ਕੀਤੀ ਗਈ ਇਸ ਲੈਬ ਦਾ ਉਦਘਾਟਨ ਅੱਜ ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਰੱਖੇ ਵਿਸ਼ੇਸ਼ ਸਮਾਰੋਹ ਦੌਰਾਨ ‘ਸੈਂਟਰ ਫ਼ਾਰ ਇੰਟੈਲੀਜੈਂਸ ਐਂਡ ਡਾਟਾ ਸਾਇੰਸ’ ਦੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਇਸ ਪ੍ਰੋਜੈਕਟ ਨੂੰ ਯੂਨੀਵਰਸਿਟੀ ਲਈ ਇੱਕ ਵੱਡਾ ਹਾਸਲ ਦੱਸਦਿਆਂ ਏ.ਆਈ. ਦੇ ਹਵਾਲੇ ਨਾਲ ਅਹਿਮ ਅਤੇ ਗੰਭੀਰ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਆਧਾਰਿਤ ਤਕਨਾਲੋਜੀ ਦੇ ਦੌਰ ਵਿੱਚੋਂ ਲੰਘ ਰਹੀ ਹੈ। ਅਜਿਹੇ ਸਮੇਂ ਵਿੱਚ ਜੋ ਸੰਸਥਾਵਾਂ ਆਪਣੇ ਆਪ ਨੂੰ ਸਮੇਂ ਦੇ ਅਨੁਕੂਲ ਨਹੀਂ ਢਾਲਣਗੀਆਂ, ਉਹ ਪਿੱਛੇ ਰਹਿ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਇਸ ਲੈਬ ਦੀ ਸਥਾਪਨਾ ਨਾਲ਼ ਇੱਕ  ਵੱਡੀ ਪਲਾਂਘ ਪੁੱਟੀ ਹੈ।
ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਰਫ਼ ਇੱਕ ਤਕਨੀਕ ਨਹੀਂ ਹੈ, ਬਲਕਿ ਇਹ ਮਨੁੱਖੀ ਸਮਰੱਥਾ ਨੂੰ ਗੁਣਾਤਮਕ ਰੂਪ ਵਿੱਚ ਵਧਾਉਣ ਦਾ ਜ਼ਰੀਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਲੈਬ ਰਾਹੀਂ ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਸਿਹਤ, ਖੇਤੀਬਾੜੀ, ਭਾਸ਼ਾ ਵਿਗਿਆਨ ਅਤੇ ਸਮਾਜਿਕ ਵਿਗਿਆਨ ਵਰਗੇ ਵੱਖ-ਵੱਖ ਖੇਤਰਾਂ ਵਿੱਚ ਮੌਜੂਦ ਵੱਡੀਆਂ ਚੁਣੌਤੀਆਂ ਦੇ ਹੱਲ ਲੱਭਣ ਵਿੱਚ ਸਮਰੱਥ ਹੋਣਗੇ।
ਉਨ੍ਹਾਂ ਅੱਗੇ ਕਿਹਾ ਕਿ ਇਹ ਲੈਬ ਯੂਨੀਵਰਸਿਟੀ ਨੂੰ ਕੌਮਾਂਤਰੀ ਨਕਸ਼ੇ ‘ਤੇ ਉਭਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਕਿਉਂਕਿ ਇੱਥੇ ਉੱਚ-ਪੱਧਰੀ ਕੰਪਿਊਟੇਸ਼ਨਲ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ, ਜੋ ਵੱਡੇ ਖੋਜ ਕਾਰਜਾਂ (ਹਾਈ-ਐਂਡ ਰਿਸਰਚ) ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਰੂਸਾ-2 ਅਤੇ ਈ.ਆਈ.ਸੀ.ਐੱਚ. ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਸੁਪਨਾ ਹਕੀਕਤ ਬਣਿਆ ਹੈ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾਕਟਰ ਜਸਵਿੰਦਰ ਸਿੰਘ ਬਰਾੜ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਕਿਹਾ ਕਿ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਖੋਜ ਇਤਿਹਾਸ ਵਿੱਚ ਇਸ ਲੈਬ ਦੀ ਸਥਾਪਨਾ ਨੂੰ ਇੱਕ  ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਸਕਦਾ ਹੈ।
ਸਮਾਰੋਹ ਦੇ ਸ਼ੁਰੂ ਵਿੱਚ ‘ਸੈਂਟਰ ਫ਼ਾਰ ਇੰਟੈਲੀਜੈਂਸ ਐਂਡ ਡਾਟਾ ਸਾਇੰਸ’ ਦੇ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਜੋਸ਼ਨ ਨੇ ਲੈਬ ਦੇ ਤਕਨੀਕੀ ਢਾਂਚੇ ਬਾਰੇ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਇਸ ਲੈਬ ਵਿੱਚ ਸਥਾਪਿਤ ਕੀਤੇ ਗਏ ਹਾਰਡਵੇਅਰ ਅਤੇ ਸਾਫਟਵੇਅਰ ਵਿਦਿਆਰਥੀਆਂ ਨੂੰ ਗਲੋਬਲ ਇੰਡਸਟਰੀ ਦੇ ਹਾਣੀ ਬਣਾਉਣਗੇ।
ਇਸ ਮੌਕੇ ਯੂਨੀਵਰਸਿਟੀ ਦੇ ਡਾਇਰੈਕਟਰ ਯੋਜਨਾ ਤੇ ਨਿਰੀਖਣ ਡਾ. ਸੁਖਜੀਤ ਕੌਰ ਰਨਾਡੇ ਤੋਂ ਇਲਾਵਾ ਕੰਪਿਊਟਰ ਖੇਤਰ ਨਾਲ ਜੁੜੇ ਵੱਖ ਵੱਖ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਖੋਜਾਰਥੀ ਹਾਜ਼ਰ ਸਨ।
Scroll to Top