Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਕਾਮੇਡੀ ਨਾਟਕ ‘ਬਫ਼ਰਿੰਗ ਰਿਸ਼ਤੇ’ ਨਾਟਕ ਦੀ ਸਫਲ ਪੇਸ਼ਕਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਕਾਮੇਡੀ ਨਾਟਕ ‘ਬਫ਼ਰਿੰਗ ਰਿਸ਼ਤੇ’ ਨਾਟਕ ਦੀ ਸਫਲ ਪੇਸ਼ਕਾਰੀ

ਪਟਿਆਲਾ, 5 ਨਵੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਸੋਸ਼ਲ ਵਰਕ ਵਿਭਾਗ ਅਤੇ ਖ਼ਿਦਮਤ ਐਨ.ਜੀ.ਓ. ਦੇ ਸਹਿਯੋਗ ਨਾਲ਼ ਨਿਊ ਲੈਂਪ ਫ਼ਿਲਮ ਵੱਲੋਂ ਪੇਸ਼ ਕੀਤੇ ਗਏ ਕਾਮੇਡੀ ਨਾਟਕ ‘ਬਫ਼ਰਿੰਗ ਰਿਸ਼ਤੇ’ ਦਾ ਸਫਲ ਮੰਚਨ ਹੋਇਆ। ਨਾਟਕ ਦੀ ਲੇਖਣੀ ਅਤੇ ਨਿਰਦੇਸ਼ਨ ਦਾ ਕਾਰਜ ਨਵਦੀਪ ਕਲੇਰ ਵੱਲੋਂ ਕੀਤਾ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਉਚੇਚੇ ਤੌਰ ‘ਤੇ ਨਾਟਕ ਦੀ ਪੇਸ਼ਕਾਰੀ ਵੇਖਣ ਪੁੱਜੇ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਨਾਟਕ ਅਤੇ ਰੰਗਮੰਚ ਸਮਾਜ ਦਾ ਦਰਪਣ ਹੁੰਦੇ ਹਨ, ਜੋ ਮਨੁੱਖੀ ਰਿਸ਼ਤਿਆਂ ਵਿੱਚ ਆ ਰਹੀਆਂ ਗੁੰਝਲਾਂ ਅਤੇ ਤਕਨਾਲੋਜੀ ਦੇ ਪ੍ਰਭਾਵਾਂ ਨੂੰ ਬਾਖ਼ੂਬੀ ਉਜਾਗਰ ਕਰਦੇ ਹਨ। ​ਉਨ੍ਹਾਂ ਨਾਟਕ ਦੀ ਸਮੁੱਚੀ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਕਿ ਅਜੋਕੇ ਦੌਰ ਵਿੱਚ ਅਜਿਹੇ ਸਾਰਥਕ ਨਾਟਕ ਸਮਾਜ ਨੂੰ ਸਹੀ ਸੇਧ ਦੇਣ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਮਜ਼ਬੂਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
 ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਵੱਲੋਂ ਵੀ ਨਾਟਕ ਦੀ ਸ਼ਲਾਘਾ ਕਰਦਿਆਂ ਭਾਗ ਲੈਣ ਵਾਲੇ ਕਲਾਕਾਰਾਂ ਨੂੰ ਆਸ਼ੀਰਵਾਦ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਨਾਟਕ  ਵਿੱਚ ਅੱਜ ਦੇ ਸਮਾਜ ਦੀਆਂ ਹਕੀਕਤਾਂ ਨੂੰ ਦਿਲਚਸਪ ਅਤੇ ਵਿਅੰਗਮਈ ਅੰਦਾਜ਼ ਵਿੱਚ ਦਰਸ਼ਕਾਂ ਸਾਹਮਣੇ ਰੱਖਿਆ ਗਿਆ। ਪਰਿਵਾਰਕ ਰਿਸ਼ਤਿਆਂ ਵਿੱਚ ਆ ਰਹੀਆਂ ਤਬਦੀਲੀਆਂ, ਨਵੀਂ ਅਤੇ ਪੁਰਾਣੀ ਪੀੜ੍ਹੀ ਵਿਚਲਾ ਪਾੜਾ, ਵਿਆਹ ਪ੍ਰਤੀ ਨੌਜਵਾਨਾਂ ਦੀ ਸੋਚ, ਜ਼ਿੰਮੇਵਾਰੀਆਂ, ਪੈਸੇ ਅਤੇ ਰੋਜ਼ਾਨਾ ਜ਼ਿੰਦਗੀ ਦੀਆਂ ਉਲਝਣਾਂ ਨੂੰ ਕਾਮੇਡੀ ਦੇ ਰੰਗ ਵਿੱਚ ਪੇਸ਼ ਕੀਤਾ ਗਿਆ।
ਨਾਟਕ ਵਿੱਚ ਨਵਦੀਪ ਕਲੇਰ , ਮਨਜੀਤ ਸਿੰਘ, ਸੰਜੀਵ ਰਾਏ, ਪਵਨ ਜੌਹਲ, ਕੁਲਵਿੰਦਰ ਕੌਰ, ਪ੍ਰੀਤ ਥਿੰਦ, ਅਨਮੋਲ ਸਿੰਘ, ਅਰਸ਼ਨੂਰ ਰਾਏ ਅਤੇ ਇਕੱਤਰ ਸਿੰਘ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ।
ਨਾਟਕ ਦੀ ਪੇਸ਼ਕਾਰੀ ਦੌਰਾਨ ਸਵਰਨ ਬਰਨਾਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸੋਸ਼ਲ ਵਰਕ ਵਿਭਾਗ ਦੇ ਮੁਖੀ ਡਾ. ਗੁਰਨਾਮ ਸਿੰਘ ਵਿਰਕ ਅਤੇ ਮੁਹੰਮਦ ਜ਼ਹੀਰ ਲੌਰੇ ਨੇ ਇਸ ਸਫਲ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ।
Scroll to Top