Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 3:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਬਾਇਓਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ 3 ਫਰਵਰੀ ਤੋਂ

ਪੰਜਾਬੀ ਯੂਨੀਵਰਸਿਟੀ ਵਿਖੇ ਬਾਇਓਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ 3 ਫਰਵਰੀ ਤੋਂ

ਪਟਿਆਲਾ, 1 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਅੰਤਰਰਾਸ਼ਟਰੀ ਸੰਮੇਲਨ 3–4 ਫਰਵਰੀ 2026 ਨੂੰ ਸਾਇੰਸ ਆਡੀਟੋਰੀਅਮ ਵਿਖੇ ਹੋਵੇਗਾ।
‘ਬਾਇਓ ਐਂਟਰਪ੍ਰਿਨਿਊਰਸ਼ਿਪ ਅਤੇ ਟੈਕਨੌਲਜੀ ਵਿੱਚ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਦੇ ਵਿਸ਼ੇ ਉੱਤੇ ਇਹ ਸੰਮੇਲਨ ਈ.ਆਈ.ਸੀ. ਐੱਚ. (ਐਂਟਰਪ੍ਰਿਨਿਊਰਸ਼ਿਪ, ਇਨੋਵੇਸ਼ਨ ਅਤੇ ਕਰੀਅਰ ਹੱਬ, ਰੂਸਾ-2) ਅਧੀਨ ਕਰਵਾਇਆ ਜਾ ਰਿਹਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਪਰੈੱਸ ਰਿਲੀਜ਼ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਸ ਸੰਮੇਲਨ ਦਾ ਉਦੇਸ਼ ਬਾਇਓਟੈਕਨੌਲਜੀ ਖੇਤਰ ਵਿੱਚ ਨਵੀਨਤਾ, ਉਦਯੋਗਿਕ ਵਿਕਾਸ ਅਤੇ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨਾ ਹੈ।
 ਸੰਮੇਲਨ ਵਿੱਚ ਫੂਡ ਅਤੇ ਹੈਲਥ, ਮੈਡੀਕਲ ਬਾਇਓ ਟੈਕਨੌਲਜੀ, ਬਾਇਓ ਐਂਟਰਪ੍ਰਿਨਿਊਰਸ਼ਿਪ ਅਤੇ ਉਦਯੋਗਿਕ ਬਾਇਓ ਟੈਕਨੌਲਜੀ ਦੇ ਖੇਤਰਾਂ ਨਾਲ਼ ਜੁੜੇ ਦੇਸ਼-ਵਿਦੇਸ਼ ਦੇ ਪ੍ਰਸਿੱਧ ਵਿਗਿਆਨੀ, ਅਕਾਦਮਿਕ ਵਿਦਵਾਨ ਅਤੇ ਉਦਯੋਗਿਕ ਮਾਹਿਰ ਭਾਗ ਲੈਣਗੇ।
ਦੋ ਦਿਨਾਂ ਦੌਰਾਨ ਅਕਾਦਮਿਕ ਅਤੇ ਉਦਯੋਗਿਕ ਖੇਤਰਾਂ ਦੇ ਪ੍ਰਮੁੱਖ ਵਿਦਵਾਨਾਂ ਵੱਲੋਂ ਵਿਸ਼ੇਸ਼ ਭਾਸ਼ਣ ਦਿੱਤੇ ਜਾਣਗੇ, ਜਿਨ੍ਹਾਂ ਰਾਹੀਂ ਖੋਜ ਅਤੇ ਭਵਿੱਖੀ ਸੰਭਾਵਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ।
Scroll to Top