Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Thursday, 26 Nov 2026 | 7:53 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਦੇ 2% ਵਿਗਿਆਨੀਆਂ' ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਦੇ 2% ਵਿਗਿਆਨੀਆਂ' ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ

ਪਟਿਆਲਾ, 26 ਨਵੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ‘ਵਿਸ਼ਵ ਦੇ ਚੋਟੀ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਨੂੰ ਸਨਮਾਨਿਤ ਕੀਤਾ।
ਸਟੈਨਫੋਰਡ ਯੂਨੀਵਰਸਿਟੀ, ਯੂ.ਐੱਸ.ਏ. ਵੱਲੋਂ ਸਾਲ 2026 ਵਿੱਚ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਸ਼ਾਮਿਲ ਇਨ੍ਹਾਂ ਅਧਿਆਪਕਾਂ ਦਾ ਇਹ ਸਨਮਾਨ ਯੂਨੀਵਰਸਿਟੀ ਦੇ ਡੀਨ ਖੋਜ ਦਫ਼ਤਰ ਵੱਲੋਂ ਕਰਵਾਏ ਗਏ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਦੀ ਪੋਸਟ-ਡੌਕਟੋਰਲ ਫੈਲੋ ਡਾ. ਅਕਸ਼ਪ੍ਰੀਤ ਕੌਰ ਨੂੰ ‘ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026’ ਜਿੱਤਣ ਦੀ ਪ੍ਰਾਪਤੀ ਲਈ ਵਿਸ਼ੇਸ਼ ਸਨਮਾਨ ਨਾਲ਼ ਨਿਵਾਜਿਆ ਗਿਆ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਯੂਨੀਵਰਸਿਟੀ ਨੂੰ ਆਪਣੇ ਵਿਗਿਆਨੀਆਂ ਅਤੇ ਖੋਜਾਰਥੀਆਂ ਦੀਆਂ ਕੌਮਾਂਤਰੀ ਪ੍ਰਾਪਤੀਆਂ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਸਾਡੇ ਅਧਿਆਪਕਾਂ ਅਤੇ ਖੋਜਾਰਥੀਆਂ ਦੀ ਮਿਹਨਤ ਸਦਕਾ ਅੱਜ ਪੰਜਾਬੀ ਯੂਨੀਵਰਸਿਟੀ ਦਾ ਨਾਮ ਵਿਸ਼ਵ ਪੱਧਰ ‘ਤੇ ਰੌਸ਼ਨ ਹੋ ਰਿਹਾ ਹੈ।ਉਨ੍ਹਾਂ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਮਿਆਰੀ ਖੋਜ ਪ੍ਰਾਪਤੀਆਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਯੂਨੀਵਰਸਿਟੀ ਵਿੱਚ ਮਜ਼ਬੂਤ ਹੁੰਦੇ ਜਾ ਰਹੇ ਖੋਜ ਸੱਭਿਆਚਾਰ ਅਤੇ ਅਕਾਦਮਿਕ ਮਾਹੌਲ ਦਾ ਸਪੱਸ਼ਟ ਪ੍ਰਮਾਣ ਹੈ। ਉਪ-ਕੁਲਪਤੀ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਧ ਗਿਣਤੀ ਵਿੱਚ ਅਧਿਆਪਕ ਇਸ ਵੱਕਾਰੀ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸੰਸਥਾ ਦਾ ਨਾਂ ਰੌਸ਼ਨ ਕਰਨਗੇ।
ਜ਼ਿਕਰਯੋਗ ਹੈ ਕਿ ਸੰਸਾਰ ਵਿੱਚ ਚੋਟੀ ਦੇ ਦੋ ਫੀਸਦੀ ਵਿਗਿਆਨੀਆਂ ਦੀ ਸੂਚੀ ਵਿੱਚ ਇਸ ਵਾਰ ਪੰਜਾਬੀ ਯੂਨੀਵਰਸਿਟੀ ਦੇ 15 ਅਧਿਆਪਕਾਂ ਨੇ ਆਪਣੀ ਜਗ੍ਹਾ ਬਣਾਈ ਹੈ। ਯੂ. ਐੱਸ. ਏ. ਦੀ ਸਟੈਨਫੋਰਡ ਯੂਨੀਵਰਸਿਟੀ ਵੱਲੋਂ ਜਾਰੀ 2026 ਦੀ ਇਸ ਸੂਚੀ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ 13 ਅਧਿਆਪਕਾਂ ਦਾ ਨਾਮ ਇੱਕ ਸਾਲ ਦੇ ਅੰਕੜਿਆਂ ਉੱਤੇ ਅਧਾਰਿਤ ਸ਼ਰੇਣੀ ‘ਸਿੰਗਲ ਈਅਰ’ ਵਿੱਚ ਸ਼ਾਮਿਲ ਹੈ ਜਦੋਂ ਕਿ ਨੌਂ ਅਧਿਆਪਕਾਂ ਦਾ ਨਾਮ ‘ਕੈਰੀਅਰ-ਲੌਂਗ ਲਿਸਟ’ ਨਾਮਕ ਸ਼ਰੇਣੀ ਵਿੱਚ ਸ਼ੁਮਾਰ ਹੈ।  ਦੋਹੇਂ ਸ਼ਰੇਣੀਆਂ ਵਿੱਚ ਸ਼ਾਮਿਲ ਅਧਿਆਪਕਾਂ ਦੀ ਕੁੱਲ ਗਿਣਤੀ 15 ਹੈ। ਇੱਕ ਸਾਲ ਵਾਲ਼ੀ ਸੂਚੀ 2025 ਵਿੱਚ ਕੀਤੀ ਗਈ ਖੋਜ ਦੇ ਅਧਾਰ ਉੱਤੇ ਤਿਆਰ ਕੀਤੀ ਗਈ ਹੈ। ਇਹ ਚੋਣ ਸੰਸਾਰ ਭਰ ਵਿੱਚ ਉੱਚ ਕੋਟੀ ਦੇ ਇੱਕ ਲੱਖ ਵਿਗਿਆਨੀਆਂ ਦੇ ਪ੍ਰਾਪਤ ਸੀ-ਸਕੋਰ (ਸਵੈ-ਸਾਈਟੇਸ਼ਨ ਤੋਂ ਬਿਨਾ ਅਤੇ ਨਾਲ਼) ਅਧਾਰ ਉੱਤੇ ਕੀਤੀ ਗਈ ਹੈ।
ਇੱਕ ਸਾਲ ਦੇ ਅੰਕੜਿਆਂ ਉੱਤੇ ਅਧਾਰਿਤ ਸ਼ਰੇਣੀ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਜਿਨ੍ਹਾਂ 13 ਫ਼ੈਕਲਟੀ ਮੈਂਬਰਾਂ ਦੇ ਨਾਮ ਦਰਜ ਹੋਏ ਹਨ ਉਨ੍ਹਾਂ ਵਿੱਚ ਡਾ. ਰਾਮ ਸਰੂਪ ਸਿੰਘ, ਡਾ. ਐੱਸ. ਕੇ. ਅਸ਼ੋਕ ਕੁਮਾਰ, ਡਾ. ਪ੍ਰਵੀਨ ਲਤਾ, ਡਾ. ਅਮਤੇਸ਼ਵਰ ਸਿੰਘ ਜੱਗੀ, , ਡਾ. ਓਮ ਸਿਲਾਕਾਰੀ, ਡਾ. ਨਰਿੰਦਰ ਪਾਲ ਸਿੰਘ, ਡਾ. ਅਸ਼ੋਕ ਕੁਮਾਰ ਮਲਿਕ , ਡਾ. ਅਮਨਪ੍ਰੀਤ ਕੌਰ,
 ਡਾ. ਨਿਰਮਲ ਸਿੰਘ, ਡਾ. ਸੁਭਜੀਤ ਪਾਂਡਾ,ਡਾ. ਰਾਜੇਸ਼ ਕੁਮਾਰ ਗੋਇਲ, ਡਾ. ਪੁਨੀਤਪਾਲ ਅਤੇ  ਡਾ. ਗੁਲਸ਼ਨ ਬਾਂਸਲ ਸ਼ਾਮਿਲ ਹਨ।
ਕੈਰੀਅਰ ਲੌਂਗ ਲਿਸਟ ਵਿੱਚ ਡਾ. ਰਾਮ ਸਰੂਪ ਸਿੰਘ, ਡਾ. ਅਸ਼ੋਕ ਕੁਮਾਰ ਮਲਿਕ, ਡਾ. ਅਸ਼ੋਕ ਕੁਮਾਰ ਤਿਵਾੜੀ, ਡਾ. ਅਮਤੇਸ਼ਵਰ ਸਿੰਘ ਜੱਗੀ, ਡਾ. ਅਮਨਪ੍ਰੀਤ ਕੌਰ, ਡਾ. ਓਮ ਸਿਲਾਕਾਰੀ,ਡਾ. ਨਿਰਮਲ ਸਿੰਘ, ਡਾ. ਬੀ. ਬੀ. ਚੰਦਨ ਸਿੰਘ ਅਤੇ ਡਾ. ਪ੍ਰਵੀਨ ਲਤਾ ਸ਼ਾਮਿਲ ਹਨ। ਸਨਮਾਨ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਅਜੀਤਾ, ਡੀਨ ਖੋਜ ਪ੍ਰੋ. ਰਿਤੂ ਲਹਿਲ ਅਤੇ ਸਹਾਇਕ ਡੀਨ ਖੋਜ ਡਾ.ਮਿੰਨੀ ਸਿੰਘ ਤੋਂ ਇਲਾਵਾ ਵੱਖ-ਵੱਖ ਫੈਕਲਟੀਆਂ ਦੇ ਡੀਨ, ਵਿਭਾਗਾਂ ਦੇ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
Scroll to Top