ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਸੈਰ-ਸਪਾਟਾ ਦਿਵਸ 2025 ਸਬੰਧੀ ਪ੍ਰੋਗਰਾਮ ਕਰਵਾਇਆ

ਪਟਿਆਲਾ, 9 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਸੈਰ-ਸਪਾਟਾ, ਮਹਿਮਾਨਨਿਵਾਜ਼ੀ ਅਤੇ ਹੋਟਲ ਪ੍ਰਬੰਧਨ ਵਿਭਾਗ ਵੱਲੋਂ ਵਿਸ਼ਵ ਸੈਰ-ਸਪਾਟਾ ਦਿਵਸ 2025 ਸਬੰਧੀ ਸਮਾਗਮ ਕਰਵਾਇਆ ਗਿਆ। ਵਿਭਾਗ ਮੁਖੀ ਡਾ. ਹਰਦਮਨ ਸਿੰਘ ਭਿੰਡਰ ਨੇ ਦੱਸਿਆ ਕਿ ਇਸ ਮੌਕੇ ‘ਟੂਰਿਜ਼ਮ ਐਂਡ ਸਸਟੇਨੇਬਲ ਟ੍ਰਾਂਸਫਾਰਮੇਸ਼ਨ’ ਵਿਸ਼ੇ ਉੱਤੇ ਵਿਚਾਰ-ਵਟਾਂਦਰਾ ਹੋਇਆ।

ਉਨ੍ਹਾਂ ਦੱਸਿਆ ਕਿ ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (BTTM ਕੋਰਸ) ਦੇ ਵਿਦਿਆਰਥੀਆਂ ਨੇ ਸਸਟੇਨੇਬਲ ਟੂਰਿਜ਼ਮ, ਨੈਸ਼ਨਲ ਪਾਰਕਾਂ ਅਤੇ ਜ਼ਿੰਮੇਵਾਰ ਸੈਰ-ਸਪਾਟਾ ਅਮਲਾਂ ਬਾਰੇ ਪਾਵਰ-ਪੁਆਇੰਟ ਪੇਸ਼ਕਾਰੀਆਂ ਅਤੇ ਫਲੈਕਸ ਪੇਸ਼ਕਾਰੀਆਂ ਰਾਹੀਂ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਯੂਨਾਈਟਡ ਨੇਸ਼ਨ ਵਅਲਡ ਟੂਰਿਜ਼ਮ ਔਰਗੇਨਾਈਜੇਸ਼ਨ ( ਯੂ. ਐੱਨ. ਡਬਲਿਊ. ਟੀ. ਓ.) ਵੱਲੋਂ ਇਸ ਸਾਲ ਦਾ ਥੀਮ ਸੈਰ-ਸਪਾਟੇ ਦੇ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਮੁੱਲਾਂ ‘ਤੇ ਪੈਣ ਵਾਲ਼ੇ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਚੁਣਿਆ ਗਿਆ ਹੈ।

ਉਨ੍ਹਾਂ ਟੂਰਿਜ਼ਮ ਅਤੇ ਮਹਿਮਾਨਨਿਵਾਜ਼ੀ ਇੰਡਸਟਰੀ ਵੱਲੋਂ ਅਪਣਾਏ ਗਏ ਟਿਕਾਊ ਅਮਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

 ਡਾ. ਪਰਮਿੰਦਰ ਸਿੰਘ ਢਿੱਲੋਂ ਨੇ ਇਸ ਮੌਕੇ ਬੋਲਦਿਆਂ ਜ਼ਿੰਮੇਵਾਰ ਸੈਰ-ਸਪਾਟਾ ਅਮਲਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਇਹ ਥੀਮ ਟਿਕਾਊ ਵਿਕਾਸ ਟੀਚਿਆਂ ਨਾਲ਼ ਮੇਲ ਖਾਂਦਾ ਹੈ।

ਪ੍ਰੋਗਰਾਮ ਦੇ ਆਯੋਜਨ ਵਿੱਚ ਡਾ. ਅਨੁਰਾਧਾ ਅਤੇ ਸ਼੍ਰੀਮਤੀ ਸੰਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ। ਅੰਤ ਵਿੱਚ ਡਾ. ਅਮਨਦੀਪ ਸਿੰਘ ਨੇ ਧੰਨਵਾਦ ਕੀਤਾ।

Scroll to Top