Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਸੁਣਨ ਤੋਂ ਅਸਮਰੱਥ ਲੋਕਾਂ ਨਾਲ਼ ਸਬੰਧਤ ਕੌਮਾਂਤਰੀ ਹਫ਼ਤਾ ਮਨਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਸੁਣਨ ਤੋਂ ਅਸਮਰੱਥ ਲੋਕਾਂ ਨਾਲ਼ ਸਬੰਧਤ ਕੌਮਾਂਤਰੀ ਹਫ਼ਤਾ ਮਨਾਇਆ

ਪਟਿਆਲਾ, 25 ਸਤੰਬਰ-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਦਿਵਿਆਂਗ ਲੋਕਾਂ ਦੇ ਸ਼ਕਤੀਕਰਨ ਸਬੰਧੀ ਕੇਂਦਰ ‘ਸੈਂਟਰ ਫ਼ਾਰ ਐਂਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸੇਬਿਲਟੀਜ਼’ ਵੱਲੋਂ ਸੁਣਨ ਤੋਂ ਅਸਮਰੱਥ ਲੋਕਾਂ ਨਾਲ਼ ਸਬੰਧਤ ਕੌਮਾਂਤਰੀ ਹਫ਼ਤਾ ਮਨਾਉਂਦਿਆਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਅਧਿਆਪਕ ਡਾ. ਸ਼ੰਕਰ ਲਾਲ ਬੀਕਾ ਨੇ ‘ਦਿਵਿਆਂਗਜਨਾਂ ਦੇ ਹਕੂਕ: ਜਾਗਰੂਕਤਾ ਅਭਿਆਨ’ ਵਿਸ਼ੇ ਉੱਤੇ ਵਿਸ਼ੇਸ਼ ਭਾਸ਼ਣ ਦਿੱਤਾ। ਪ੍ਰੋਗਰਾਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਇੱਕ ਅਜਿਹਾ ਅਦਾਰਾ ਹੈ ਜੋ ਸਿੱਖਿਆ ਦੇ ਖੇਤਰ ਵਿੱਚ ਸਾਰੇ ਵਰਗਾਂ ਦੀ ਸਮਾਨ ਸ਼ਮੂਲੀਅਤ ਵਿੱਚ ਬਹੁਤ ਪੱਕਾ ਵਿਸ਼ਵਾਸ਼ ਰਖਦਾ ਹੈ। ਉਨ੍ਹਾਂ ਯੂਨਵਿਰਸਿਟੀ ਵਿਖੇ ਸਥਾਪਿਤ ਇਸ ਵਿਸ਼ੇਸ਼ ਕੇਂਦਰ ਅਤੇ ਇਸ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਪਹਿਲਕਦਮੀਆਂ ਦੇ ਹਵਾਲੇ ਨਾਲ਼ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਇਸ ਖੇਤਰ ਵਿੱਚ ਭਰਵਾਂ ਯੋਗਦਾਨ ਪਾ ਰਹੀ ਹੈ।

ਡਾ. ਸ਼ੰਕਰ ਲਾਲ ਬੀਕਾ ਨੇ ਆਪਣੇ ਭਾਸ਼ਣ ਵਿੱਚ ਇਸ ਗੱਲ ਉੱਤੇ ਬਲ ਦਿੱਤਾ ਕਿ ਸੰਕੇਤਕ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕੀਤੇ ਜਾਣ ਦੀ ਲੋੜ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਆਮ ਭਾਸ਼ਾ ਵਾਂਗ ਹੀ ਇਸ ਨੂੰ ਸਮਝ ਸੰਚਾਰ ਸਕਦੇ ਹੋਣ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ਼ ਸੁਣਨ ਬੋਲਣ ਤੋਂ ਅਸਮਰੱਥ ਲੋਕਾਂ ਦੀ ਸਮਾਜ ਵਿੱਚ ਭਾਗੀਦਾਰੀ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਇਹ ਸ਼ੁਭ ਸੰਕੇਤ ਹੈ ਕਿ ਸਿੱਖਿਆ ਨਾਲ਼ ਸਬੰਧਤ ਵੱਡੇ ਅਦਾਰੇ ਹੁਣ ਇਸ ਦਿਸ਼ਾ ਵਿੱਚ ਸੰਜੀਦਗੀ ਨਾਲ਼ ਸੋਚ ਰਹੇ ਹਨ ਜਿਸ ਨਾਲ਼ ਨਵੀਆਂ ਖੋਜਾਂ ਅਤੇ ਤਕਨੀਕਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗ ਲੋਕਾਂ ਵਿੱਚ ਕੋਈ ਸਮੱਸਿਆ ਨਹੀਂ ਹੁੰਦੀ ਬਲਕਿ ਸਮੱਸਿਆ ਤਾਂ ਸਮਾਜ ਵਿੱਚ ਹੈ ਜੋ ਉਨ੍ਹਾਂ ਨੂੰ ਬਰਾਬਰੀ ਦੇ ਮੌਕੇ ਨਹੀਂ ਦਿੰਦਾ।

ਡਾ. ਕਿਰਨ, ਜੋ ਕਿ ‘ਸੈਂਟਰ ਫ਼ਾਰ ਐਂਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸੇਬਿਲਟੀਜ਼’ ਦੇ ਡਾਇਰੈਕਟਰ ਹਨ, ਨੇ ਆਪਣੇ ਸੰਬੋਧਨ ਦੌਰਾਨ ਆਪਣੇ ਨਿੱਜੀ ਅਨੁਭਵ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੰਕੇਤਕ ਭਾਸ਼ਾ ਅਤੇ ਬਰੇਲ ਲਿਪੀ ਨੂੰ ਹੋਰ ਵਧੇਰੇ ਪ੍ਰਫੁੱਲਿਤ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਇਸ ਗੱਲੋਂ ਤਸੱਲੀ ਪ੍ਰਗਟਾਈ ਕਿ ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਅਤੇ ਇੰਜਨੀਅਰਿੰਗ ਸਬੰਧੀ ਵਿਭਾਗਾਂ ਵਿੱਚ ਅਧਿਆਪਕਾਂ ਵੱਲੋਂ ਦਿਵਿਆਂਗ ਲੋਕਾਂ ਦੀ ਜਿ਼ੰਦਗੀ ਨੂੰ ਬਿਹਤਰ ਕਰਨ ਦੀ ਦਿਸ਼ਾ ਵਿੱਚ ਤਕਨੀਕ ਵਿਕਸਿਤ ਕਰਨ ਪੱਖੋਂ ਸੰਜੀਦਗੀ ਨਾਲ਼ ਕਾਰਜ ਹੋ ਰਿਹਾ ਹੈ।
ਪਟਿਆਲਾ ਸਕੂਲ ਆਫ਼ ਡੈਫ/ਬਲਾਈਂਡ ਦੇ ਸਹਿਯੋਗ ਨਾਲ਼ ਹੋਏ ਇਸ ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਿੱਧੇ, ਭੰਗੜੇ ਆਦਿ ਦੀਆਂ ਪੇਸ਼ਕਾਰੀ ਨਾਲ਼ ਹੋਇਆ।

Scroll to Top