ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ਼ ਲਗਵਾਇਆ ਖੂਨਦਾਨ ਕੈਂਪ

ਪਟਿਆਲਾ, 18 ਮਾਰਚ –  ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਅਤੇ ਯੂਨੀਵਰਸਿਟੀ ਦੇ ਸਮੂਹ ਇੰਜੀਨੀਅਰਿੰਗ ਵਿਭਾਗਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਵਾਇਆ ਗਿਆ। ਇਸ ਖੂਨਦਾਨ ਕੈਂਪ ਵਿਚ 250 ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਅਤੇ 175 ਯੂਨਿਟ ਖੂਨ ਇਕੱਠਾ ਕੀਤਾ ਗਿਆ। ਕੈਂਪ ਦਾ ਉਦਘਾਟਨ ਐੱਸ.ਪੀ. ਪੰਜਾਬ ਪੁਲਿਸ ਸ਼੍ਰੀ ਮੋਹਿਤ ਅਗਰਵਾਲ ਵੱਲੋਂ ਕੀਤਾ ਗਿਆ।
ਸ਼੍ਰੀ ਮੋਹਿਤ ਅਗਰਵਾਲ ਨੇ  ਇਸ ਖੂਨਦਾਨ ਕੈਂਪ ਦੀ ਸਲਾਘਾ ਕਰਦੇ ਹੋਏ ਇਸ ਨੂੰ ਇਕ ਨੇਕ ਕਾਰਜ ਦੱਸਿਆ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਕਿਉਂਕਿ ਇੱਕ ਵਿਅਕਤੀ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾ ਸਕਦਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਡਾ. ਦਵਿੰਦਰ ਪਾਲ ਸਿੱਧੂ ਵੱਲੋਂ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦੇ ਹੋਏ ਖੂਨ ਦਾਨ ਕਰਨ ਵਾਲਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਐੱਨ. ਐੱਸ. ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੂਨਦਾਨ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਇਹ ਕੈਂਪ ਲਗਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਵਿਦਿਆਰਥੀਆਂ , ਅਧਿਆਪਕਾਂ, ਅਤੇ ਸਮੂਹ ਸਟਾਫ ਵੱਲੋ ਉਤਸਾਹ ਨਾਲ ਭਾਗ ਲਿਆ ਗਿਆ, ਜੋ ਕਿ ਸਮਾਜਿਕ ਜਿੰਮੇਵਾਰੀ ਦਾ ਪ੍ਰਗਟਾਵਾ ਕਰਦਾ ਹੈ। ਉਹਨਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰਾਂ ਦੇ ਕੈਂਪ ਲਗਾਏ ਜਾਣਗੇ । ਇਸ ਕੈਂਪ ਵਿਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਅਭਿਨਵ ਭੰਡਾਰੀ, ਡਾ. ਸੁਨੀਤਾ ਅਤੇ ਡਾ. ਚਰਨਜੀਵ ਸਰੋਆ ਸਮੇਤ 40 ਐੱਨ. ਐੱਸ. ਐੱਸ. ਵਲੰਟੀਅਰਜ਼ ਵੱਲੋਂ ਭਾਗ ਲਿਆ ਗਿਆ।
Scroll to Top