Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 12:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ  '16ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ' ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ  '16ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ' ਕਰਵਾਇਆ

ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ’16ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ’ ਕਰਵਾਇਆ ਗਿਆ। ਯੂਨੀਵਰਸਿਟੀ ਦੀ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਵੱਲੋਂ ਕਰਵਾਇਆ ਗਿਆ ਇਹ ਵਿਸ਼ੇਸ਼ ਭਾਸ਼ਣ ਬਿਹਾਰ ਦੀ ਇੰਟਰਨੈਸ਼ਨਲ ਸੈਂਟਰ ਨਾਲੰਦਾ ਯੂਨੀਵਰਸਿਟੀ, ਰਾਜਗੀਰ ਤੋਂ ਪੁੱਜੇ ਪ੍ਰੋ. ਕੇ.ਟੀ.ਐੱਸ. ਸਰਾਓ ਵੱਲੋਂ ਦਿੱਤਾ ਗਿਆ।
ਪ੍ਰੋ. ਕੇ. ਈ. ਐੱਸ. ਸਰਾਓ ਨੇ ‘ਮੱਧ ਏਸ਼ੀਆ ਵਿੱਚ ਮੂਲ ਮੰਤਰ: ਬਾਕੂ ਦੇ ਆਤਿਸ਼ਗਾਹ ਵਿਖੇ ਮਿਲੇ ਦੋ ਸ਼ਿਲਾਲੇਖਾਂ ਦਾ ਅਧਿਐਨ’ ਵਿਸ਼ੇ ‘ਤੇ ਦਿੱਤੇ ਆਪਣੇ ਭਾਸ਼ਣ ਵਿੱਚ ਸਬੰਧਤ ਸ਼ਿਲਾਲੇਖਾਂ ਦੀ ਵਿਆਖਿਆ ਕੀਤੀ ਅਤੇ ਇਸ ਦੀਆਂ ਵੱਖ-ਵੱਖ ਪਰਤਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਵੱਖ-ਵੱਖ ਇਤਿਹਾਸਕ ਸਰੋਤਾਂ ਦੀ ਮਦਦ ਨਾਲ਼ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਆਪਣੀਆਂ ਉਦਾਸੀਆਂ ਦੌਰਾਨ ਪੂਰਬੀ ਅਫ਼ਰੀਕਾ ਵੀ ਗਏ ਸਨ ਅਤੇ ਲੋਕਾਂ ਨੂੰ ਸਿੱਖ ਧਰਮ ਵਿੱਚ ਲਿਆਂਦਾ ਸੀ।
ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੱਧ ਏਸ਼ੀਆ ਵਿੱਚ ਸਿੱਖੀ ਦੇ ਨਿਸ਼ਾਨ ਮਿਲਣਾ ਸਾਡੀ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਪਹੁੰਚ ਦਾ ਪ੍ਰਮਾਣ ਹੈ।
ਯੂਨੀਵਰਸਿਟੀ ਦੇ ਸਾਬਕਾ ਡੀਨ ਖੋਜ ਡਾ. ਜਸਪਾਲ ਕੌਰ ਧੰਜੂ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਇਤਿਹਾਸਕ ਘਟਨਾਵਾਂ ਦੀ ਵਿਆਖਿਆ ਕਰਨ ਵਿੱਚ ਸਰੋਤਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਡਾ. ਸੰਦੀਪ ਕੌਰ  ਵੱਲੋਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਪ੍ਰੋਗਰਾਮ ਦੀ ਰੂਪ ਰੇਖਾ ਸਾਂਝੀ ਕਰਦਿਆਂ ‘ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ’ ਲੜੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ।
ਧੰਨਵਾਦੀ ਭਾਸ਼ਣ ਅੰਤਰਰਾਸ਼ਟਰੀ ਵਿਦਿਆਰਥੀ ਡਾਇਰੈਕਟਟੋਰੇਟ ਦੇ ਡੀਨ ਡਾ. ਦਮਨਜੀਤ ਸੰਧੂ ਵੱਲੋਂ ਦਿੱਤਾ ਗਿਆ। ਮੰਚ ਸੰਚਾਲਨ ਦਾ ਕਾਰਜ ਡਾ. ਬਲਰਾਜ ਸਿੰਘ ਨੇ ਕੀਤਾ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 170 ਤੋਂ ਵੱਧ ਵਿਦਿਆਰਥੀਆਂ, ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ।
Scroll to Top