Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:18 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵੱਲੋਂ ਕਾਂਸਟੀਚਿਊਟ ਕਾਲਜਾਂ ਦਾ ਸਾਂਝਾ ਪ੍ਰਾਸਪੈਕਟਸ ਜਾਰੀ

ਪੰਜਾਬੀ ਯੂਨੀਵਰਸਿਟੀ ਵੱਲੋਂ ਕਾਂਸਟੀਚਿਊਟ ਕਾਲਜਾਂ ਦਾ ਸਾਂਝਾ ਪ੍ਰਾਸਪੈਕਟਸ ਜਾਰੀ

ਪਟਿਆਲਾ, 4 ਮਈ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਨਵੇਂ ਵਿਦਿਅਕ ਸੈਸ਼ਨ 2026-27 ਲਈ ਯੂਨੀਵਰਸਿਟੀ ਦੇ ਕਾਂਸਟੀਚਿਊਂਟ ਕਾਲਜਾਂ ਦਾ ਸਾਂਝਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਇੱਕ ਨਵਾਂ ਸੌਫ਼ਟਵੇਅਰ ਵੀ ਲਾਂਚ ਕੀਤਾ ਗਿਆ, ਜੋ ਇਨ੍ਹਾਂ ਕਾਲਜਾਂ ਦੇ ਪ੍ਰਬੰਧਕੀ ਨਿਯੰਤਰਣ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ਼-ਨਾਲ਼ ਵਿਦਿਆਰਥੀਆਂ ਲਈ ਸਹੂਲਤ ਪ੍ਰਦਾਨ ਕਰੇਗਾ।
ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਇਸ ਸਮੇਂ ਪੰਜਾਬ ਦੀਆਂ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚੋਂ ਸਭ ਤੋਂ ਵੱਧ 13 ਕਾਂਸਟੀਚਿਊਂਟ ਕਾਲਜ ਚਲਾ ਰਹੀ ਹੈ, ਜਿਨ੍ਹਾਂ ਵਿੱਚ ਹਜ਼ਾਰਾਂ ਵਿਦਿਆਰਥੀ ਵੱਖ-ਵੱਖ ਕੋਰਸਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਸਨ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਦੂਰ-ਦਰਾਡੇ ਅਤੇ ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਇਨ੍ਹਾਂ ਕਾਲਜਾਂ ਦੀ ਅਹਿਮ ਭੂਮਿਕਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਕਾਲਜ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਆਰੀ ਅਤੇ ਕਿਫ਼ਾਇਤੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਜਿਸ ਨਾਲ਼ ਵਿਦਿਆਰਥੀ ਨਵੀਆਂ ਮੰਜ਼ਿਲਾਂ ਸਰ ਕਰ ਸਕਣ ਦੇ ਯੋਗ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ ਲੜਕੀਆਂ ਦੀ ਸਿੱਖਿਆ ਲਈ ਵਿਸ਼ੇਸ਼ ਤੌਰ ‘ਤੇ ਵਰਦਾਨ ਸਾਬਤ ਹੋਏ ਹਨ, ਜਿਸ ਸਦਕਾ ਉਹ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਵਿਚਰਦਿਆਂ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਸਮਰੱਥ ਹੋਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਅਕਾਦਮਿਕ ਸੈਸ਼ਨ ਤੋਂ ਕਈ ਨਵੇਂ ਰੁਜ਼ਗਾਰ-ਮੁਖੀ ਕੋਰਸ ਸ਼ੁਰੂ ਕੀਤੇ ਗਏ ਹਨ।
ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਯੂਨੀਵਰਸਿਟੀ ਆਪਣੇ ਇਨ੍ਹਾਂ ਕਾਲਜਾਂ ਦੇ ਸੁਚਾਰੂ ਪ੍ਰਬੰਧਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਕਾਲਜਾਂ ਦੇ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਸੁਚਾਰੂ ਬਣਾਇਆ ਗਿਆ ਹੈ।
Scroll to Top