Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵੱਲੋਂ ਗਾਇਕ ਰਾਜਵੀਰ ਜਵੰਦਾ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਯੂਨੀਵਰਸਿਟੀ ਵੱਲੋਂ ਗਾਇਕ ਰਾਜਵੀਰ ਜਵੰਦਾ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

ਪਟਿਆਲਾ, 8 ਅਕਤੂਬਰ – ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਹੋਣਹਾਰ ਵਿਦਿਆਰਥੀ ਅਤੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦੇ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਦੀ ਮੌਤ ਦਾ ਗਹਿਰਾ ਦੁੱਖ ਹੈ। ਪੰਜਾਬੀ ਯੂਨੀਵਰਸਿਟੀ ਨਾਲ਼ ਜੁੜਿਆ ਸਮੁੱਚਾ ਭਾਈਚਾਰਾ ਰਾਜਵੀਰ ਜਵੰਦਾ ਦੇ ਪਰਿਵਾਰ ਅਤੇ ਪ੍ਰਸ਼ੰਸ਼ਕਾਂ ਨਾਲ਼ ਇਸ ਦੁੱਖ ਦੀ ਘੜੀ ਵਿੱਚ ਗਹਿਰੀ ਸੰਵੇਦਨਾ ਪ੍ਰਗਟ ਕਰਦਾ ਹੈ।
ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ (ਜਿਸ ਦਾ ਉਸ ਸਮੇਂ ਨਾਮ ‘ਥੀਏਟਰ ਅਤੇ ਟੈਲੀਵਿਯਨ ਵਿਭਾਗ’ ਸੀ), ਦੇ 2008-10 ਬੈਚ ਦੇ ਵਿਦਿਆਰਥੀ ਰਹੇ ਹਨ।
ਸਮੁੱਚੀ ਆਰਟਸ ਫ਼ੈਕਲਟੀ ਦੇ ਅਧਿਆਪਕਾਂ ਵੱਲੋਂ ਇਸ ਸਬੰਧੀ ਗਹਿਰਾ ਅਫ਼ਸੋਸ ਜ਼ਾਹਿਰ ਕਰਦਿਆਂ ਆਪਣੇ ਵਿਚਾਰ ਪ੍ਰਗਟਾਏ ਗਏ। ਅਧਿਆਪਕਾਂ ਦਾ ਕਹਿਣਾ ਸੀ ਕਿ ਰਾਜਵੀਰ ਜਵੰਦਾ ਪ੍ਰਤਿਭਾਸ਼ਾਲੀ ਅਤੇ ਮਿਹਨਤੀ ਵਿਦਿਆਰਥੀ ਸੀ ਜਿਸ ਨੇ ਆਪਣੇ ਹੁਨਰ ਅਤੇ ਮਿਹਨਤ ਦੇ ਬਲਬੂਤੇ ਪੰਜਾਬੀ ਗਾਇਕੀ ਵਿੱਚ ਉੱਚਾ ਮੁਕਾਮ ਹਾਸਿਲ ਕੀਤਾ। ਸਮੂਹ ਅਧਿਆਪਕਾਂ ਦਾ ਕਹਿਣਾ ਸੀ ਕਿ ਰਾਜਵੀਰ ਆਪਣੇ ਰੌਣਕੀ ਅਤੇ ਮਿਲਾਪੜੇ ਸੁਭਾਅ ਕਾਰਨ ਸਭ ਦੇ ਚਹੇਤੇ ਸਨ।
ਆਰਟਸ ਫ਼ੈਕਲਟੀ ਦੇ ਡੀਨ ਡਾ. ਜਸਪਾਲ ਦਿਉਲ ਅਤੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਦੇ ਮੁਖੀ ਡਾ. ਹਰਜੀਤ ਸਿੰਘ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਰਾਜਵੀਰ ਨੇ ਹਮੇਸ਼ਾ ਹੀ ਸਾਫ਼-ਸੁਥਰੀ ਗਾਇਕੀ ਨੂੰ ਮਹੱਤਵ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਵੀਰ ਆਪਣੇ ਗੀਤਾਂ ਰਾਹੀਂ ਹਮੇਸ਼ਾ ਸਾਡੇ ਸਭ ਦੇ ਚੇਤਿਆਂ ਵਿੱਚ ਰਹੇਗਾ।
Scroll to Top