Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 8:38 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਸ਼ਬਦ ਜੋੜਾਂ ਬਾਰੇ ਭਾਸ਼ਾ ਵਿਭਾਗ ਦੀ ਗੋਸ਼ਟੀ ਅੱਜ

ਪੰਜਾਬੀ ਸ਼ਬਦ ਜੋੜਾਂ ਬਾਰੇ ਭਾਸ਼ਾ ਵਿਭਾਗ ਦੀ ਗੋਸ਼ਟੀ ਅੱਜ

ਪਟਿਆਲਾ 7 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਪੰਜਾਬੀ ਭਾਸ਼ਾ ਦੇ ਸ਼ਬਦ ਜੋੜਾਂ ਸਬੰਧੀ ‘ਪ੍ਰਮਾਣਿਕ ਸ਼ਬਦ-ਜੋੜ: ਇੱਕ ਸੰਵਾਦ’ ਵਿਸ਼ੇ ਤਹਿਤ ਇੱਕ ਦਿਨਾ ਗੋਸ਼ਟੀ ਭਲਕੇ 8 ਅਕਤੂਬਰ ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ।

ਸਵੇਰੇ 10 ਵਜੇ ਸ਼ੁਰੂ ਹੋਣ ਵਾਲੀ ਇਸ ਗੋਸ਼ਟੀ ਦੌਰਾਨ ਸ਼ਬਦ ਜੋੜਾਂ ਸਬੰਧੀ ਵੱਖ-ਵੱਖ ਪਹਿਲੂਆਂ ਬਾਰੇ ਉੱਘੇ ਵਿਦਵਾਨ ਵਿਚਾਰ ਚਰਚਾ ’ਚ ਹਿੱਸਾ ਲੈਣਗੇ। ਦੋ ਸੈਸ਼ਨਾਂ ’ਚ ਹੋਣ ਵਾਲੀ ਇਸ ਗੋਸ਼ਟੀ ਦੇ ਪਹਿਲੇ ਸੈਸ਼ਨ ਦੌਰਾਨ ਡਾ. ਸੁਖਵਿੰਦਰ ਸਿੰਘ ਸੰਘਾ, ਸੁਲੱਖਣ ਸਰਹੱਦੀ, ਡਾ. ਪਰਮਜੀਤ ਸਿੰਘ ਢੀਂਗਰਾ, ਡਾ. ਆਸ਼ਾ ਕਿਰਨ ਤੇ ਜਗਤਾਰ ਸਿੰਘ ਸੋਖੀ ਵਿਚਾਰ ਚਰਚਾ ’ਚ ਸ਼ਮੂਲੀਅਤ ਕਰਨਗੇ।

ਦੂਸਰੇ ਸੈਸ਼ਨ ਦੌਰਾਨ ਡਾ. ਜੋਗਾ ਸਿੰਘ, ਡਾ. ਬੂਟਾ ਸਿੰਘ ਬਰਾੜ, ਡਾ. ਸੁਖਵਿੰਦਰ ਸਿੰਘ ਤੇ ਰਬਿੰਦਰ ਸਿੰਘ ਰੱਬੀ ਹਿੱਸਾ ਲੈਣਗੇ। ਇਸ ਸਮਾਗਮ ’ਚ ਹਿੱਸਾ ਲੈਣ ਲਈ ਭਾਸ਼ਾ ਪ੍ਰੇਮੀਆਂ ਨੂੰ ਵਿਭਾਗ ਵੱਲੋਂ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਸਮਾਗਮ ਦਾ ਵਿਭਾਗ ਦੇ ਫੇਸਬੁੱਕ ਪੇਜ ’ਤੇ ਨਾਲੋ-ਨਾਲ ਪ੍ਰਸਾਰਣ ਵੀ ਕੀਤਾ ਜਾਵੇਗਾ।

Scroll to Top