Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 02 ਅਪ੍ਰੈਲ 2026 : ਬੰਬ ਦੀਆਂ ਧਮਕੀ ਭਰੀਆਂ ਈਮੇਲਜ ਰੁਕਣ ਦਾ ਨਾਮ ਨਹੀ ਲੈ ਰਹੀਆਂ ਹਨ, ਜਿਸ ਕਾਰਨ ਲੋਕਾਂ ਅੰਦਰ ਭਾਰੀ ਡਰ ਤੇ ਸਹਿਮ ਦਾ ਮਾਹੌਲ ਹੈ । ਹੁਣ ਤਾਜਾ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇਕ ਫਾਰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਹੈ , ਜਿਸਤੋ ਬਾਅਦ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹੋ ਗਈਆਂ ਹਨ ।

ਦੂਜੇ ਪਾਸੇ ਚੰਡੀਗੜ੍ਹ ਦੇ ਸੈਕਟਰ-37 ‘ਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਸੰਬੰਧੀ ਨਵੇਂ ਖੁਲਾਸੇ ਸਾਹਮਣੇ ਆਏ ਹਨ । ਚਰਚਾ ਹੈ ਕਿ ਹਮਲੇ ‘ਚ ਇੱਕ ਹੈਂਡ ਗ੍ਰਨੇਡ ਦੀ ਵਰਤੋਂ ਕੀਤੀ ਸੀ। ਇਹ ਗ੍ਰਨੇਡ ਕਥਿਤ ਤੌਰ ‘ਤੇ ਪਾਕਿਸਤਾਨ ‘ਚ ਬਣਿਆ ਹੈ।
ਧਮਾਕੇ ਤੋਂ ਬਾਅਦ ਇਹ ਲਗਭਗ 5 ਤੋਂ 10 ਮੀਟਰ ਦੇ ਘੇਰੇ ‘ਚ ਬਹੁਤ ਘਾਤਕ ਸਿੱਧ ਹੋ ਸਕਦਾ ਹੈ। ਇਸਦੇ ਟੁਕੜੇ 20 ਤੋਂ 25 ਮੀਟਰ ਤੱਕ ਫੈਲ ਸਕਦੇ ਹਨ, ਜਿਸ ਨਾਲ ਨੇੜਲੇ ਲੋਕਾਂ ਨੂੰ ਗੰਭੀਰ ਸੱਟਾਂ ਲੱਗਣ ਦਾ ਖ਼ਤਰਾ ਹੈ।

ਇਸ ਤੋਂ ਪਹਿਲਾਂ, ਦੋ ਨਵੇਂ ਵੀਡੀਓ ਸਾਹਮਣੇ ਆਏ ਸਨ। ਹਮਲੇ ਤੋਂ ਕੁਝ ਮਿੰਟ ਪਹਿਲਾਂ, ਦੋ ਸ਼ੱਕੀ ਭਾਜਪਾ ਦਫਤਰ ਦੇ ਨੇੜੇ ਇੱਕ ਹੋਰ ਦਫਤਰ ਦੇ ਬਾਹਰ ਖੜ੍ਹੇ ਦਿਖਾਈ ਦੇ ਰਹੇ ਹਨ। ਇੱਕ ਹੋਰ ਵੀਡੀਓ ‘ਚ, ਦੋਵੇਂ ਸ਼ੱਕੀ ਹਮਲੇ ਤੋਂ ਬਾਅਦ ਸੜਕ ਪਾਰ ਭੱਜਦੇ ਦਿਖਾਈ ਦੇ ਰਹੇ ਹਨ। ਅਧਿਕਾਰੀਆਂ ਵਲੋ ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top