ਪੰਜਾਬ ਅੰਦਰ ਇੱਕਲੀ ਭਾਜਪਾ ਲੜੇਗੀ ਚੋਣਾਂ : ਸੁਨੀਲ ਜਾਖੜ
ਚੰਡੀਗੜ : ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਇੱਕਲੀ ਹੀ ਚੋਣਾਂ ਲੜੇਗੀ, ਜਿਸਦਾ ਐਲਾਨ ਅੱਜ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿਖ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਦੇਲਈ ਚੰਗੇ ਫੈਸਲੇ ਲਏ ਹਨ।