ਪੰਜਾਬ ਚੋਣ ਕਮੀਸਨ ਨੇ ਡੀਸੀ ਦਫ਼ਤਰਾਂ ਨੁੰ ਭੇਜੇ ਨੋਟੀਫਿਕੇਸ਼ਨ, ਜਨਵਰੀ ਵਿਚ ਹੋ ਸਕਦੀਆਂ ਹਨ ਗ੍ਰਾਮ ਪੰਚਾਇਤ ਚੋਣਾਂ

ਪੰਜਾਬ ਚੋਣ ਕਮੀਸਨ ਨੇ ਡੀਸੀ ਦਫ਼ਤਰਾਂ ਨੁੰ ਭੇਜੇ ਨੋਟੀਫਿਕੇਸ਼ਨ, ਜਨਵਰੀ ਵਿਚ ਹੋ ਸਕਦੀਆਂ ਹਨ ਗ੍ਰਾਮ ਪੰਚਾਇਤ ਚੋਣਾਂ
ਪੰਜਾਬ : ਪੰਜਾਬ ਵਿੱਚ ਗ੍ਰਾਮ ਪੰਚਾਇਤ ਚੋਣਾਂ ਅਗਲੇ ਸਾਲ ਜਨਵਰੀ ਮਹੀਨੇ 2024 ਵਿੱਚ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ 11 ਦਸੰਬਰ ਤੋਂ 18 ਦਸੰਬਰ ਤੱਕ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਸੀ। ਪਰ ਹੁਣ ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕਰਨਾ ਹੋਵੇਗਾ।
ਇਸ ਤੋਂ ਬਾਅਦ ਡਰਾਫਟ ਨੋਟੀਫਿਕੇਸ਼ਨ ਵਿੱਚ ਦਾਅਵੇ ਅਤੇ ਇਤਰਾਜ਼ਾਂ ਨੂੰ 5 ਜਨਵਰੀ ਤੱਕ ਕਲੀਅਰ ਕਰਨਾ ਹੋਵੇਗਾ। ਫਿਰ 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਜਨਵਰੀ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਏ ਜਾਣ ਦੀ ਸੰਭਾਵਨਾ ਹੈ।

Leave a Comment

Your email address will not be published. Required fields are marked *

Scroll to Top