ਪੰਜਾਬ ‘ਚ ਸਿਹਤ ਢਾਂਚੇ ਨੂੰ ਵੱਡੀ ਰਫ਼ਤਾਰ : 100 ਮੁਹੱਲਾ ਕਲੀਨਿਕ ਜਲਦ ਸ਼ੁਰੂ : ਮੁੱਖ ਮੰਤਰੀ

ਚੰਡੀਗੜ੍ਹ, 20 ਮਾਰਚ 2026 : ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਨਵੇਂ ਮੈਡੀਕਲ ਕਾਲਜਾਂ ਅਤੇ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਦਾ ਕੰਮ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਦੀ ਚਾਰ ਸਾਲਾ ਕਾਰਗੁਜ਼ਾਰੀ ਪੇਸ਼ ਕਰਦਿਆਂ ਦੱਸਿਆ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਬਣ ਰਹੇ ਮੈਡੀਕਲ ਕਾਲਜਾਂ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਜਲਦ ਹੀ ਨਿਰਮਾਣ ਕੰਮ ਸ਼ੁਰੂ ਹੋਵੇਗਾ। ਇਸਦੇ ਨਾਲ ਹੀ ਮਲੇਰਕੋਟਲਾ ਵਿੱਚ ਕਮਿਊਨਿਟੀ ਮੈਡੀਕਲ ਸੈਂਟਰ ਲਈ ਜ਼ਮੀਨ ਪ੍ਰਾਪਤੀ ਦਾ ਕੰਮ ਆਖਰੀ ਪੜਾਅ ‘ਚ ਹੈ।

ਉਨ੍ਹਾਂ ਐਲਾਨ ਕੀਤਾ ਕਿ 28 ਮਾਰਚ ਨੂੰ 100 ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਸਿਹਤ ਸਹੂਲਤਾਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਜੇ ਕਿਸੇ ਹਸਪਤਾਲ ਵਿੱਚ ਦਵਾਈਆਂ ਦੀ ਘਾਟ ਪਾਈ ਜਾਂਦੀ ਹੈ ਤਾਂ ਸੰਬੰਧਿਤ ਅਧਿਕਾਰੀ ਖੁਦ ਖਰੀਦ ਕਰ ਸਕਦੇ ਹਨ, ਜਿਸ ਲਈ ਸਰਕਾਰ ਵੱਲੋਂ ਵੱਖਰੇ ਫੰਡ ਮੁਹੱਈਆ ਕਰਵਾਏ ਗਏ ਹਨ। ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

Scroll to Top