Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 6:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਜੇਲ੍ਹ ਵਿਭਾਗ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ 12 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਜੇਲ੍ਹ ਵਿਭਾਗ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ 12 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ

ਪਟਿਆਲਾ, 21 ਅਕਤੂਬਰ : ਪੰਜਾਬ ਜੇਲ੍ਹ ਵਿਭਾਗ ਵੱਲੋਂ ਏ.ਡੀ.ਜੀ.ਪੀ. (ਜੇਲ੍ਹਾਂ), ਪੰਜਾਬ, ਸ੍ਰੀ ਰਾਜੇਸ਼ ਕੁਮਾਰ ਜੈਸਵਾਲ, ਆਈ.ਪੀ.ਐੱਸ., ਦੀ ਅਗਵਾਈ ਹੇਠ ਅੱਤਵਾਦ ਦੇ ਦੌਰਾਨ ਅਤੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਆਈ.ਜੀ. (ਜੇਲ੍ਹਾਂ), ਸਹਾਇਕ ਸੁਪਰਡੈਂਟ ਜੇਲ੍ਹਾਂ ਅਤੇ ਹੈੱਡ ਵਾਰਡਰ/ਵਾਰਡਰ ਰੈਂਕ ਦੇ 12 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਸ਼ਰਧਾਂਜਲੀ ਸਮਾਰੋਹ ਵਿੱਚ ਡੀ.ਆਈ.ਜੀ. (ਜੇਲ੍ਹਾਂ), ਪਟਿਆਲਾ ਅਤੇ ਫਿਰੋਜ਼ਪੁਰ ਸਰਕਲ, ਸ੍ਰੀ ਸੂਬਾ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸ਼ਹੀਦੀ ਸਮਾਰਕ ’ਤੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿਵਾਇਆ।

ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਸੁਪਰਡੈਂਟ ਜੇਲ੍ਹਾਂ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਦੇ ਸਟਾਫ਼ ਅਤੇ ਸਿਖਿਆਰਥੀਆਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਕਰਵਾਏ ਗਏ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਸ੍ਰੀ ਵਰੁਣ ਸ਼ਰਮਾ, ਪੀ.ਪੀ.ਐੱਸ., ਪ੍ਰਿੰਸੀਪਲ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਨੇ ਇਸ ਦਿਨ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕੀਤਾ।

ਇਸ ਰਾਜ ਪੱਧਰੀ ਸਮਾਰੋਹ ਦਾ ਮੰਚ ਸੰਚਾਲਨ ਸ੍ਰੀ ਮੁਕੇਸ਼ ਕੁਮਾਰ ਸ਼ਰਮਾ, ਵਾਈਸ ਪ੍ਰਿੰਸੀਪਲ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵੱਲੋਂ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਜੇਲ੍ਹਾਂ ਦੇ ਸੀਨੀਅਰ ਸੁਪਰਡੈਂਟ ਵੀ ਹਾਜ਼ਰ ਸਨ।

ਡੀ.ਆਈ.ਜੀ. (ਜੇਲ੍ਹਾਂ), ਪਟਿਆਲਾ ਅਤੇ ਫਿਰੋਜ਼ਪੁਰ ਸਰਕਲ, ਸ੍ਰੀ ਸੂਬਾ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਹਰੇਕ ਜੇਲ੍ਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਨਿਡਰਤਾ ਨਾਲ ਨਿਭਾਏ।

ਇਸ ਮੌਕੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਸਿਖਲਾਈ ਅਧੀਨ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਇੱਕ ਚੰਗਾ ਜੇਲ੍ਹ ਕਰਮਚਾਰੀ ਬਣਨ ਲਈ ਲੋੜੀਂਦੇ ਗੁਣਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Scroll to Top