ਪੰਜਾਬ ਤੇ ਬੰਗਾਲ ਦੀ ਝਾਕੀਆਂ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ

ਪੰਜਾਬ ਤੇ ਬੰਗਾਲ ਦੀ ਝਾਕੀਆਂ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ
ਨਵੀਂ ਦਿੱਲੀ: ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਵਾਲੀ ਝਾਕੀ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ ‘ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਸਰਕਾਰ ‘ਤੇ ਹਮਲੇ ਕਰ ਰਹੀ ਹੈ।
ਹੁਣ ਇਸ ਸਬੰਧੀ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ।
ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ ‘ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀ ਝਾਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ।
ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ 30 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਰੇਡ ਵਿੱਚ ਆਪਣੀ ਝਾਕੀ ਨੂੰ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ, ਪਰ ਇਨ੍ਹਾਂ ਵਿੱਚੋਂ ਸਿਰਫ਼ 15 ਜਾਂ 16 ਝਾਕੀਆਂ ਹੀ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ।

Leave a Comment

Your email address will not be published. Required fields are marked *

Scroll to Top