ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੀਤਾ ਲਾਰੈਂਸ ਬਿਸ਼ਨੋਈ ਦੀ ਦੂਸਰੀ ਇੰਟਰਵਿਊ ਨੂੰ ਲੈ ਕੇ ਰਾਜਸਥਾਨ ਦੇ ਗ੍ਰਹਿ ਵਿਭਾਗ ਦੇ ਐਡੀਸ਼ਨਲ ਚੀਫ਼ ਸੈਕਟਰੀ ਨੂੰ ਨੋਟਿਸ ਜਾਰੀ
ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦੂਜੀ ਇੰਟਰਵਿਊੂ ਜੋ ਜੈਪੁਰ ਦੇ ਕੇਂਦਰੀ ਜੇਲ੍ਹ ਵਿੱਚ ਹੋਣ ਬਾਰੇ ਦੱਸਿਆ ਜਾ ਰਿਹਾ ਹੈ `ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਜਸਥਾਨ ਦੇ ਗ੍ਰਹਿ ਵਿਭਾਗ ਦੇ ਐਡੀਸ਼ਨਲ ਚੀਫ਼ ਸੈਕਟਰੀ ਨੂੰ ਨੋਟਿਸ ਜਾਰੀ ਕੀਤਾ ਹੈ।ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਵੱਲੋਂ ਇਸ ਮਾਮਲੇ ਵਿੱਚ ਰਾਜਸਥਾਨ ਨੂੰ ਧਿਰ ਬਣਾਉਣ ਦੇ ਹੁਕਮ ਦਿੱਤੇ ਹਨ। ਆਪਣੇ ਹੁਕਮਾਂ ਵਿੱਚ ਹਾਈਕੋਰਟ ਨੇ ਲਿਖਿਆ ਹੈ ਕਿ ਲਾਰੈਂਸ ਬਿਸ਼ਨੋਈ ਦੀ ਦੂਜੀ ਇੰਟਰਵਿਊ ਜੈਪੁਰ ਦੀ ਕੇਂਦਰੀ ਜੇਲ੍ਹ ਵਿੱਚ ਹੋਈ ਸੀ।