ਪੰਜਾਬ ਦੀਆਂ ਵਿਧਾਨ ਸਭਾ ਚੌਣਾਂ ਨੂੰ ਲੈਕੇ ਲੋਕ ਜਨਸ਼ਕਤੀ ਪਾਰਟੀ (ਪਾਸਵਾਨ ) ਹੋਈ ਸਰਗਰਮ
ਪਟਿਆਲਾ, 10 ਨਵੰਬਰ : ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ), ਪੰਜਾਬ ਪ੍ਰਦੇਸ਼ ਕਮੇਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2007 ਨੂੰ ਲੈ ਕੇ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦੀ ਮੀਟਿੰਗ 12 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ ਪਟਿਆਲਾ ਦੇ ਐਸ. ਐਸ. ਟੀ. ਨਗਰ ਵਿਖੇ ਬਣੇ ਹੋਟਲ ਇਕਬਾਲ ਇਨ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ।
ਲੋਕ ਜਨਸ਼ਕਤੀ ਪਾਰਟੀ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਪੰਜੇਟਾ ਨੇ ਦੱਸਿਆ ਕਿ ਉਕਤ ਮੀਟਿੰਗ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਪ੍ਰਦੇਸ਼ ਅਤੇ ਯੂ. ਟੀ. ਚੰਡੀਗੜ੍ਹ ਦੇ ਇੰਚਾਰਜ ਡਾ. ਕੇ. ਪੀ. ਚੌਧਰੀ ਦੇ ਜਨਮ ਦਿਨ ਦੇ ਸ਼ੁਭ ਮੌਕੇ ਤੇ ਆਯੋਜਿਤ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਮੇਟੀ, ਜਿ਼ਲ੍ਹਾ ਕਮੇਟੀਆਂ ਦੇ ਸਮੂਹ ਅਹੁਦੇਦਾਰਾਂ ਅਤੇ ਸਾਰੇ ਪ੍ਰਕੋਸ਼ਠਾਂ ਦੀਆਂ ਪ੍ਰਦੇਸ਼ ਅਤੇ ਜਿ਼ਲ੍ਹਾ ਕਮੇਟੀਆਂ ਦੇ ਸਮੂਹ ਅਹੁਦੇਦਾਰ ਸ਼ਮੂਲੀਅਤ ਕਰਨਗੇ।
ਡਾ. ਕੇ. ਪੀ. ਚੌਧਰੀ ਰਾਸ਼ਟਰੀ ਜਨਰਲ ਸਕੱਤਰ, ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਅਤੇ ਪੰਜਾਬ ਪ੍ਰਦੇਸ਼ ਅਤੇ ਯੂ. ਟੀ. ਚੰਡੀਗੜ੍ਹ ਦੇ ਇੰਚਾਰਜ ਜਿਥੇ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਉਥੇ ਪ੍ਰਦੇਸ਼ ਕਾਰਜਕਾਰਨੀ ਦੀ ਇਸ ਮੀਟਿੰਗ ਦੌਰਾਨ ਰਾਸ਼ਟਰੀ ਜਨਰਲ ਸਕੱਤਰ ਡਾ. ਕੇ. ਪੀ. ਚੌਧਰੀ ਵੱਲੋਂ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਦੀ ਜਿ਼ਲ੍ਹਾ ਵਾਰ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਤਰ੍ਹਾਂ ਪੰਜਾਬ ਵਿੱਚ ਵੀ ਰਾਸ਼ਟਰੀ ਪ੍ਰਧਾਨ ਦੀ ਚੋਣ ਸਭਾ ਕਰਵਾਉਣ ਸਬੰਧੀ ਫ਼ੈਸਲਾ ਲਿਆ ਜਾਵੇਗਾ ।
ਸੁਖਦੇਵ ਸਿੰਘ ਪੰਜੇਟਾ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਲਈ ਪਾਰਟੀ ਦੇ ਚੋਣ ਨਿਸ਼ਾਨ ਅਤੇ ਬੈਨਰ ਹੇਠ ਚੋਣ ਲੜਨ ਵਾਲੇ ਉਮੀਦਵਾਰਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਪੰਜਾਬ ਪ੍ਰਭਾਰੀ ਵੱਲੋਂ ਉਮੀਦਵਾਰਾਂ ਦੀ ਸੂਚੀ ਪਾਰਟੀ ਹਾਈਕਮਾਂਡ ਨੂੰ ਭੇਜੀ ਜਾਵੇਗੀ ।