ਪੰਜਾਬ ਦੀ ਤਰੱਕੀ ਨੂੰ ਮੁੱਖ ਰਖਕੇ ਸਿਆਸੀ ਗਠਜੋੜ ਬਾਰੇ ਸੋਚ ਸਕਦਾ ਹੈ : ਚੰਦੂਮਾਜਰਾ
ਮੁਹਾਲੀ, 21 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਸੈਕਟਰ-89 ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਇੰਡੀਆ ਗੱਠਜੋੜ ਨੂੰ ਮੌਕਾਪ੍ਰਸਤ ਸਾਂਝ ਕਰਾਰ ਦਿੱਤਾ। ਭਾਜਪਾ ਨਾਲ ਗੱਠਜੋੜ ਬਾਰੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ। ਮਿਸ਼ਨ-2024 ਲਈ ਅਕਾਲੀ ਦਲ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਮੁੱਖ ਰੱਖ ਕੇ ਸਿਆਸੀ ਗੱਠਜੋੜ ਬਾਰੇ ਸੋਚ ਸਕਦਾ ਹੈ। ਭਾਜਪਾ ਅੱਗੇ ਸ਼ਰਤਾਂ ਰੱਖ ਕੇ ਸਮਝੌਤੇ ਦੀ ਗੱਲ ਤੋਰਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।