Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ

ਚਵਿੰਡਾ ਦੇਵੀ, 26 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ “ਪੱਬਾਂ ਭਾਰ” ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਅਤੇ ਬਰਬਾਦ ਕਰਨ ਲਈ ਭਾਜਪਾ-ਅਕਾਲੀ ਗਠਜੋੜ ਨੂੰ ਕਦੇ ਮਾਫ਼ ਨਹੀਂ ਕਰਨਗੇ। ਅੰਮ੍ਰਿਤਸਰ ਦੇ ਚਵਿੰਡਾ ਦੇਵੀ ਵਿਖੇ ਵਿਸ਼ਾਲ ‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜੀਠਾ ਦੇ ਲੋਕ ਹੁਣ ਨਵਾਂ ਸਿਆਸੀ ਅਧਿਆਏ ਲਿਖਣ ਲਈ ਤਿਆਰ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ “ਪਰਚੇ, ਗੁੰਡਾਗਰਦੀ ਅਤੇ ਡਰ” ਦੀ ਰਾਜਨੀਤੀ ਦਾ ਮੁਕਾਬਲਾ ਆਪਣੀ ਸਰਕਾਰ ਵੱਲੋਂ ਨੌਕਰੀਆਂ, ਸਕੂਲ, ਹਸਪਤਾਲ, ਸੜਕਾਂ ਅਤੇ ਵਿਕਾਸ ਦੇ ਬਣਾਏ ਰਿਕਾਰਡ ਨਾਲ ਕੀਤਾ।

ਮੁੱਖ ਮੰਤਰੀ ਨੇ ਬੇਅਦਬੀ ਦੇ ਮੁੱਦੇ ਅਤੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਬਾਰੇ ਅਕਾਲੀਆਂ ਦੇ ਰਵੱਈਏ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ “ਨਾ ਕੋਈ ਕੈਸ਼, ਨਾ ਕੋਈ ਫ਼ਰਮਾਇਸ਼” ਦੇ ਸਿਧਾਂਤ ਨਾਲ ਸਿਰਫ਼ ਯੋਗਤਾ ਦੇ ਆਧਾਰ ‘ਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਇੰਨਾ ਸੁਧਾਰ ਕੀਤਾ ਹੈ ਕਿ ਵਿਦਿਆਰਥੀ ਹੁਣ ਜੇ.ਈ.ਈ. ਅਤੇ ਨੀਟ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।

ਇਕੱਠ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਅੱਜ ਚਵਿੰਡਾ ਦੇਵੀ ਦੀ ਪਵਿੱਤਰ ਧਰਤੀ ‘ਤੇ ਲੋਕਾਂ ਦਾ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਮਜੀਠਾ ਹਲਕੇ ਦੇ ਲੋਕ ਹੁਣ ਨਵਾਂ ਅਧਿਆਏ ਲਿਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਪਿਛਲੀਆਂ ਸਰਕਾਰਾਂ ਨੇ ਇਸ ਇਲਾਕੇ ਨੂੰ ਝੂਠੇ ਕੇਸਾਂ, ਗੁੰਡਾਗਰਦੀ ਅਤੇ ਡਰ ਦੀ ਰਾਜਨੀਤੀ ਤੋਂ ਇਲਾਵਾ ਕੁਝ ਨਹੀਂ ਦਿੱਤਾ, ਜਦੋਂ ਕਿ ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਸਕੂਲਾਂ, ਹਸਪਤਾਲਾਂ, ਨੌਕਰੀਆਂ ਦੇ ਨਾਲ-ਨਾਲ ਵਿਕਾਸ ਦੀਆਂ ਆਪਣੀਆਂ ਗਰੰਟੀਆਂ ਪੂਰੀਆਂ ਕਰ ਰਹੇ ਹਾਂ। ਇਸ ਬੇਮਿਸਾਲ ਪਿਆਰ ਅਤੇ ਅਟੁੱਟ ਸਮਰਥਨ ਲਈ ਮਜੀਠਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਅਕਾਲੀ ਲੀਡਰਸ਼ਿਪ ਨੇ ਸੂਬੇ ਭਰ ਵਿੱਚ ਬੇਅਦਬੀਆਂ ਕਰਵਾਈਆਂ, ਦੋਸ਼ੀਆਂ ਨਾਲ ਸਬੰਧਤ ਸਬੂਤ ਨਸ਼ਟ ਕੀਤੇ, ਨਿਰਦੋਸ਼ ਲੋਕਾਂ ‘ਤੇ ਗੋਲੀਬਾਰੀ ਦੇ ਹੁਕਮ ਦਿੱਤੇ ਅਤੇ ਹੋਰ ਕਈ ਪਾਪ ਕੀਤੇ, ਉਹ ਹੁਣ ਪੰਜਾਬ ਦੀ ਸੱਤਾ ਵਿੱਚ ਵਾਪਸ ਆਉਣ ਲਈ ਕਾਹਲੀ ਹੋਈ ਪਈ ਹੈ। ਉਨ੍ਹਾਂ ਕਿਹਾ, “ਇਸ ਮਕਸਦ ਲਈ ਉਹ ਸੂਬੇ ਨੂੰ ਲੁੱਟਣ ਵਾਸਤੇ ਭਾਜਪਾ ਲੀਡਰਸ਼ਿਪ ਨਾਲ ਹੱਥ ਮਿਲਾਉਣ ਲਈ ਤਰਲੇ ਮਾਰ ਰਹੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਇੱਕ ਵਾਰ ਫਿਰ ਬਾਹਰ ਦਾ ਰਸਤਾ ਦਿਖਾਉਣਗੇ। ਪੰਜਾਬੀ ਅਕਾਲੀਆਂ ਅਤੇ ਭਾਜਪਾ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਪਾਪਾਂ ਕਰਕੇ ਸਿਆਸੀ ਗੁਮਨਾਮੀ ਵਿੱਚ ਭੇਜ ਦੇਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਦਰਸਾਉਂਦੀ ਹੈ ਕਿ ਉਹ 2027 ਵਿੱਚ ਇੱਕ ਨਵੀਂ ਕਹਾਣੀ ਲਿਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ, “ਪਹਿਲਾਂ ਪੰਜਾਬ ‘ਤੇ ਸਿਰਫ਼ ਇੱਕ ਪਰਿਵਾਰ ਦਾ ਰਾਜ ਸੀ, ਜਿਨ੍ਹਾਂ ਲੋਕਾਂ ਨੂੰ ਆਪਣੇ ਗ਼ੁਲਾਮ ਬਣਾ ਕੇ ਰੱਖਿਆ, ਉਨ੍ਹਾਂ ਨਾਲ ਜਾਨਵਰਾਂ ਵਾਂਗ ਸਲੂਕ ਕੀਤਾ ਅਤੇ ਅਨੇਕਾਂ ਪਰਿਵਾਰ ਬਰਬਾਦ ਕਰ ਦਿੱਤੇ। ਉਨ੍ਹਾਂ ਕਿਹਾ ਕਿ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਪੰਜਾਬ ਦੇ ਸਰਵਪੱਖੀ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਅਤੇ ਬਿਜਲੀ, ਖੇਡਾਂ, ਸਿੱਖਿਆ, ਸਿਹਤ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਢੇ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਉਹ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਅਤੇ ਹਰ ਗਾਰੰਟੀ ਨੂੰ ਪੂਰਾ ਕਰਕੇ ਅੱਜ ਲੋਕਾਂ ਦੇ ਸਾਹਮਣੇ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਚੇਤੇ ਕਰਵਾਉਂਦਾ ਹਾਂ ਕਿ ਪਹਿਲਾਂ ਮਾਝੇ ਦੀ ਇਸ ਪਵਿੱਤਰ ਧਰਤੀ ‘ਤੇ ਗੁੰਡਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਬੋਲਬਾਲਾ ਸੀ। ਇੱਕ ਪਾਸੇ ਬਾਜਵੇ ਸਨ ਅਤੇ ਦੂਜੇ ਪਾਸੇ ਵਲਟੋਹਾ ਅਤੇ ਉਸ ਦਾ ਬਦਨਾਮ ਆਕਾ ਸੀ। ਇਨ੍ਹਾਂ ਲੋਕਾਂ ਨੇ ਇਥੇ ਦਹਿਸ਼ਤ ਦਾ ਮਾਹੌਲ ਬਣਾ ਕੇ ਰੱਖਿਆ ਹੋਇਆ ਸੀ ਅਤੇ ਲੋਕ ਡਰ ਤੇ ਸਹਿਮ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਸਨ। ਇਨ੍ਹਾਂ ਲੋਕਾਂ ਨੇ ਪੰਜਾਬ ਵਿੱਚ ਨਸ਼ੇ ਲਿਆਂਦੇ ਅਤੇ ਸਾਡੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।”

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕੁਝ ਸਿਆਸੀ ਪਰਿਵਾਰਾਂ ਵੱਲੋਂ ਨਿਭਾਈ ਗਈ ਇਤਿਹਾਸਕ ਭੂਮਿਕਾ ਤੋਂ ਲੋਕ ਭਲੀ-ਭਾਂਤ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਕੁਨਬਾ ਅੰਗਰੇਜ਼ਾਂ ਦੀ ਕਠਪੁਤਲੀ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸਾਜ਼ਿਸ਼ਾਂ ਰਚਣ ਬਦਲੇ ਅੰਗਰੇਜ਼ਾਂ ਨੇ ਇਨ੍ਹਾਂ ਨੂੰ ‘ਸਰ’ ਦਾ ਖ਼ਿਤਾਬ ਦਿੱਤਾ ਸੀ। 13 ਅਪ੍ਰੈਲ 1919 ਦੇ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਤੋਂ ਬਾਅਦ ਇਸੇ ਪਰਿਵਾਰ ਨੇ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਅਜਿਹੇ ਹੀ ਕਈ ਕਾਰਿਆਂ ਨੇ ਇਸ ਕੁਨਬੇ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਕਿਰਦਾਰ ਨੂੰ ਬੇਨਕਾਬ ਕੀਤਾ।”

ਉਨ੍ਹਾਂ ਕਿਹਾ ਕਿ ਇਸ ਕੁਨਬੇ ਦੇ ਅਜਿਹੇ ਕੁਕਰਮ ਕਰਕੇ ਅੰਗਰੇਜ਼ੀ ਹਕੂਮਤ ਵਿਰੁੱਧ ਲੜਨ ਵਾਲੇ ਲੱਖਾਂ ਆਜ਼ਾਦੀ ਘੁਲਾਟੀਆਂ ਨਾਲ ਧ੍ਰੋਹ ਕਮਾਇਆ। ਉਨ੍ਹਾਂ ਕਿਹਾ, “ਸਿਰਫ਼ ਇੰਨਾ ਹੀ ਨਹੀਂ, ਇਸ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਨਰਲ ਡਾਇਰ ਨੂੰ ਸਿਰੋਪਾਓ ਅਤੇ ਮੁਆਫ਼ੀ ਦਿਵਾ ਕੇ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਪੰਜਾਬ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸਨ। ਇਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਮਿਲੀ ਅਤੇ ਇਹ ਵੱਡੇ ਪੱਧਰ ‘ਤੇ ਵਧਿਆ-ਫੁੱਲਿਆ।”

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਗੱਡੀਆਂ ਵਿੱਚ ਨਸ਼ਿਆਂ ਦੀ ਸਪਲਾਈ ਹੁੰਦੀ ਸੀ, ਜਦਕਿ ਅੱਜ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ।
ਕਾਂਗਰਸ ਅਤੇ ਅਕਾਲੀ ਦਲ ਦੋਵਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਨ੍ਹਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ, “ਕਾਂਗਰਸ ਅਤੇ ਅਕਾਲੀ ਦਲ ਉਹ ਸਿਉਂਕ ਸਨ ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਅਤੇ ਸੂਬੇ ਨੂੰ ਤਰੱਕੀ ਦੇ ਰਾਹ ਤੋਂ ਪਛਾੜ ਦਿੱਤਾ। ਇਨ੍ਹਾਂ ਦੇ ਆਗੂ ਕਦੇ ਇੱਕ ਦੂਜੇ ਵਿਰੁੱਧ ਨਹੀਂ ਬੋਲਦੇ, ਪਰ ਮੇਰੇ ਖ਼ਿਲਾਫ਼ ਰੋਜ਼ ਜ਼ਹਿਰ ਉਗਲਦੇ ਹਨ ਕਿਉਂਕਿ ਮੈਂ ਇਨ੍ਹਾਂ ਦੇ ਦੋਗਲੇ ਚਿਹਰੇ ਨੂੰ ਲੋਕਾਂ ਸਾਹਮਣੇ ਬੇਨਕਾਬ ਕਰ ਦਿੱਤਾ ਹੈ। ਇਹ ਉਹ ਗੱਦਾਰ ਹਨ, ਜੋ ਕਦੇ ਵੀ ਪੰਜਾਬ ਅਤੇ ਇਸ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੇ।”

ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ, ” ਸੁਖਬੀਰ ਸਿੰਘ ਬਾਦਲ ਆਪਣੀ ਸਾਰੀ ਉਮਰ ਐਸ਼ੋ-ਇਸ਼ਰਤ ਅਤੇ ਠਾਠ-ਬਾਠ ਵਾਲੇ ਮਾਹੌਲ ਵਿੱਚ ਰਹੇ ਹਨ। ਇਹ ਕਾਨਵੈਂਟ-ਸਕੂਲਾਂ ‘ਚ ਪੜ੍ਹੇ ਸਿਆਸੀ ਆਗੂ ਹਨ, ਜਿਨ੍ਹਾਂ ਨੂੰ ਪੰਜਾਬ ਦੀ ਮੂਲ ਭੂਗੋਲਿਕ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਉਹ ਇੱਥੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਬਾਕੀ ਇਹ ਸਭ ਵੀ ਛੱਡ ਦੇਈਏ, ਸਾਬਕਾ ਉਪ ਮੁੱਖ ਮੰਤਰੀ ਤਾਂ ਸੂਬੇ ਦੀਆਂ ਆਮ ਫ਼ਸਲਾਂ ਵਿੱਚ ਵੀ ਫ਼ਰਕ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਕੁਝ ਪਤਾ ਹੀ ਨਹੀਂ।”

ਕਾਂਗਰਸ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀ ਆਖ਼ਰੀ ਸਾਹਾਂ ‘ਤੇ ਹੈ ਅਤੇ ਜਲਦੀ ਹੀ ਸਿਆਸੀ ਅਖਾੜੇ ਵਿੱਚ ਆਪਣਾ ਸਭ ਕੁਝ ਗੁਆ ਚੁੱਕੀ ਹੋਵੇਗੀ। ਉਨ੍ਹਾਂ ਕਿਹਾ, “ਕਾਂਗਰਸ ਕੋਲ ਪੰਜਾਬ ਜਾਂ ਇਸ ਦੇ ਲੋਕਾਂ ਲਈ ਕੋਈ ਵਿਜ਼ਨ ਨਹੀਂ ਹੈ। ਇਸ ਦਾ ਇਕੋ-ਇਕ ਮਕਸਦ ਸੱਤਾ ਹਾਸਲ ਕਰਕੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣਾ ਹੈ, ਪਰ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਅੰਦਰੂਨੀ ਤੌਰ ‘ਤੇ ਫੁੱਟ ਦੀ ਸ਼ਿਕਾਰ ਹੈ, ਇਹ ਆਪਸੀ ਲੜਾਈ ਨਾਲ ਹੀ ਢਹਿ-ਢੇਰੀ ਹੋ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ‘ਤੇ ਵੀ ਤਨਜ਼ ਕਸਦਿਆਂ ਕਿਹਾ, “ਇਹ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਦੀ ਲੜਾਈ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕਜੁੱਟ ਕਰਨ ਲਈ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਇਨ੍ਹਾਂ ਲੀਡਰਾਂ ਦੇ ਸਹੀ ਤਰੀਕੇ ਨਾਲ ਨਾਮ ਤੱਕ ਨਹੀਂ ਲੈਣੇ ਆਉਂਦੇ।”

ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸੋਚ-ਸਮਝ ਕੇ ਵਰਤੋਂ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੀ ਹੈ। ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਜਾ ਰਿਹਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 69,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਮੈਰਿਟ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਵੱਡਾ ਸੁਧਾਰ ਕੀਤਾ ਹੈ, ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਯਕੀਨੀ ਬਣਾਈ ਹੈ, ਸਿੱਖਿਆ ਤੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਕਈ ਹੋਰ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋਣ ਦੀ ਬਜਾਏ ਖੇਡ ਮੈਦਾਨਾਂ ਅਤੇ ਖੇਡਾਂ ਵਿੱਚ ਆਪਣਾ ਸਮਾਂ ਬਿਤਾਉਣ।”

Scroll to Top