Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ
Monday, 23 Nov 2026 | 8:48 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਨੂੰ ਹਰਾਉਣ ਦੀ ਗੱਲ ਕਰਨ ਵਾਲੇ ਪਹਿਲਾਂ ਪੰਜਾਬ ਦੀ ਅਣਖ ਅਤੇ ਇਤਿਹਾਸ ਨੂੰ ਸਮਝਣ: ਹਰਚੰਦ ਸਿੰਘ ਬਰਸਟ

ਪੰਜਾਬ ਨੂੰ ਹਰਾਉਣ ਦੀ ਗੱਲ ਕਰਨ ਵਾਲੇ ਪਹਿਲਾਂ ਪੰਜਾਬ ਦੀ ਅਣਖ ਅਤੇ ਇਤਿਹਾਸ ਨੂੰ ਸਮਝਣ: ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 23 ਨਵੰਬਰ 2026 : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਸਪੋਕਸਪਰਸਨ ਸ. ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਜੀ ਵੱਲੋਂ ਜੋ ਬਿਆਨ ਅੱਜ ਦੇ ਅਖਬਾਰਾਂ ਵਿੱਚ ਲੱਗਿਆ ਹੈ ਕਿ ਪੰਜਾਬ ਨੂੰ ਹਰਾਵਾਂਗੇ, ਮੈਂ ਉਹਨਾਂ ਨੂੰ ਸਪਸ਼ਟ ਸ਼ਬਦਾਂ ਵਿੱਚ ਕਹਿਣਾ ਚਾਹੁੰਦਾ ਹਾਂ ਕਿ ਦੁਨੀਆਂ ਭਰ ਦੇ ਧਾੜਵੀ ਜਿਨ੍ਹਾਂ ਵਿੱਚ ਅਹਿਮਦ ਸ਼ਾਹ ਅਬਦਾਲੀ, ਮੁਹੰਮਦ ਗਜ਼ਨੀ ਅਤੇ ਹੋਰ ਲੁਟੇਰੇ ਆ ਕੇ ਪੰਜਾਬ ਨੂੰ ਹਰਾਉਣ ਲਈ ਕੰਮ ਕਰਦੇ ਰਹੇ ਹਨ, ਪਰੰਤੂ ਪੰਜਾਬ ਗੁਰੂਆਂ ਦੇ ਨਾਮ ਤੇ ਵਸਦਾ ਹੈ।

ਇੱਥੇ ਹਰ ਧਰਮ, ਜਾਤੀ ਅਤੇ ਫਿਰਕੇ ਦਾ ਸਤਿਕਾਰ ਕੀਤਾ ਜਾਂਦਾ ਹੈ। ਪੰਜਾਬ ਵਿੱਚ ਆਏ ਹਰ ਕਿਸੇ ਨੂੰ ਲੰਗਰ ਛਕਾਇਆ ਜਾਂਦਾ ਹੈ, ਪਰੰਤੂ ਜੋ ਲੋਕ ਪੰਜਾਬ ਨੂੰ ਹਰਾਉਣ ਦੀ ਨੀਅਤ ਨਾਲ ਬਿਆਨਬਾਜੀਆਂ ਕਰ ਰਹੇ ਹਨ, ਉਹਨਾਂ ਨੂੰ ਇਤਿਹਾਸ ਪੜ੍ਹ ਲੈਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਚੜ ਕੇ ਆਏ ਨੂੰ ਹਮੇਸ਼ਾ ਮੂੰਹ ਤੋੜਵਾ ਜਵਾਬ ਦਿੱਤਾ ਜਾਂਦਾ ਹੈ।

ਅੱਜ ਪੰਜਾਬ ਵਿੱਚ ਹੋਰ ਤਰੱਕੀ ਦੀ ਲੋੜ ਹੈ। ਕੇਂਦਰ ਸਰਕਾਰ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਬਹੁਤ ਵੱਡਾ ਰੋੜਾ ਹੈ। ਇਸ ਦੀ ਸਪਸ਼ਟ ਮਿਸਾਲ ਰੂਰਲ ਡਿਵੈਲਪਮੈਂਟ ਦਾ ਫੰਡ ਰੋਕਣਾ, ਪੰਜਾਬ ਦਾ ਕਿਸੇ ਵੀ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦਾ ਕੋਈ ਵੀ ਮੁਆਵਜਾ ਨਾ ਦੇਣਾ ਹੈ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਭਾਰੀ ਹੜ੍ਹਾਂ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ, ਪਰੰਤੂ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਨੈਚੁਰਲ ਡਿਸਾਸਟਰ ਮੈਨੇਜਮੇਂਟ ਰਾਹੀਂ ਪੰਜਾਬ ਦੀ ਕੋਈ ਮਦਦ ਨਹੀਂ ਕੀਤੀ।

ਰੂਰਲ ਡਿਵੈਲਪਮੈਂਟ ਫੰਡ ਦਾ 10 ਹਜ਼ਾਰ ਕਰੋੜ ਰੁਪਇਆ ਰੋਕਣਾ ਪਿੰਡਾਂ ਦੇ ਵਿਕਾਸ ਨੂੰ ਰੋਕਣਾ ਹੈ। ਇਸ ਤੋਂ ਇਲਾਵਾ ਜੀ.ਐਸ.ਟੀ., ਐਜੂਕੇਸ਼ਨ ਅਤੇ ਹੈਲਥ ਮਿਸ਼ਨ ਦਾ ਪੈਸਾ ਵੀ ਬਹੁਤ ਘੱਟ ਦਿੱਤਾ ਜਾ ਰਿਹਾ ਹੈ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ ਗੁਜਰਾਤ ਤੋਂ ਆ ਰਹੇ ਨਸ਼ਿਆਂ ਨੂੰ ਰੋਕਣ ਲਈ ਖਾਸ ਉਪਰਾਲੇ ਨਹੀਂ ਕੀਤੇ ਜਾ ਰਹੇ। ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚੋਂ ਨਸ਼ਿਆਂ ਨੂੰ ਰੋਕਣ ਦੀ ਗੱਲ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ। ਜਦੋਂ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਕੰਟਰੋਲ ਅਧੀਨ ਆਉਂਦੇ ਏਰੀਏ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 50 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨਾਂ ਰਾਹੀਂ ਨਸ਼ੇ ਆ ਰਹੇ ਹਨ।

Scroll to Top