ਪੰਜਾਬ ਪੁਲਸ ਨੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਮਾਹਲ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਦੋ ਪਿਸਤੌਲ ਅਤੇ 18 ਜਿੰਦਾ ਕਾਰਤੂਸ ਕੀਤੇ ਬਰਾਮਦ

ਪੰਜਾਬ ਪੁਲਸ ਨੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਮਾਹਲ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਦੋ ਪਿਸਤੌਲ ਅਤੇ 18 ਜਿੰਦਾ ਕਾਰਤੂਸ ਕੀਤੇ ਬਰਾਮਦ
ਚੰਡੀਗੜ੍ਹ : ਪੰਜਾਬ ‘ਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੋਹਾਲੀ ਪੁਲਸ ਨਾਲ ਮਿਲ ਕੇ ਸਾਂਝੇ ਆਪ੍ਰੇਸ਼ਨ ਦੌਰਾਨ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ (ਏਜੀਟੀਐਫ) ਨੇ ਐਸ. ਏ. ਐਸ. ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਮਨਜੀਤ ਮਾਹਲ, ਜੋ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦੁਆਰਾ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ । ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ, ਹੈਂਡਲਰ ਮਨਜੀਤ ਮਾਹਲ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ।

Leave a Comment

Your email address will not be published. Required fields are marked *

Scroll to Top