ਪੰਜਾਬ ਪੁਲਸ ਨੇ 50 ਕਿਲੋ ਹੈਰੋਇਨ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ, 22 ਨਵੰਬਰ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਜਾਣਕਾਰੀ ਦਿੰਦਿਆਂ ਦਸਿਆ ਕਿ ਉਨਾਦੀ ਪੰਜਾਬ ਪੁਲਸਦੀ ਟੀਮ ਵਲੋ 50 ਕਿਲੋਦੀ ਹੈਰੋਇਨ ਬਰਾਮਦ ਕਰਕੇ ਇਕ ਵੱਡੇ ਗਿਰੋਹ ਦਾ ਪਰਦਾਫਾਸ ਕੀਤਾ ਗਿਆ ਹੈ। ਉਨਾ ਦਸਿਆ ਕਿ ਪੰਜਾਬ ਪੁਲੀਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ANTF) ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਕਪੂਰਥਲਾ ਜ਼ਿਲ੍ਹੇ ਦੇ ਵਸਨੀਕ ਸੰਦੀਪ ਸਿੰਘ ਉਰਫ਼ ਸੀਪਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, ‘‘ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਵੱਡੀ ਜਿੱਤ ਪ੍ਰਾਪਤ ਹੋਈ ਹੈ। ਪੰਜਾਬ ਪੁਲੀਸ ਦੀ ਨਾਰਕੋਟਿਕਸ ਵਿਰੋਧੀ ਟਾਸਕ ਫੋਰਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ 50 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਯਾਦਵ ਅਨੁਸਾਰ ਏਐਨਟੀਐਫ ਨੇ ਇੱਕ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਦੌਰਾਨ ਉਕਤ ਹੈਰੋਇਨ ਜ਼ਬਤ ਕੀਤੀ। ਉਨ੍ਹਾਂ ਕਿਹਾ ਕਿ ਇਹ ਖੇਪ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੀ ਹਮਾਇਤ ਵਾਲੇ ਤਸਕਰਾਂ ਵੱਲੋਂ ਭੇਜੀ ਗਈ ਸੀ। ਯਾਦਵ ਮੁਤਾਬਕ ਗ੍ਰਿਫਤਾਰ ਮੁਲਜ਼ਮ ਸੰਦੀਪ ਪਹਿਲਾਂ ਹੀ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਪੰਜ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਨਾ ਦਸਿਆਕਿ ਉਕਤ ਵਿਅਕਤੀ ਕੁਝ ਸਮਾ ਪਹਿਲਾਂ ਹੀ ਜੇਲ ਵਿਚੋ ਬਾਹਰ ਆਇਆ ਸੀ, ਜਿਸਨੂੰ ਹੁਣ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ ਹੈ।

 

Scroll to Top