Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 16 ਜੂਨ 2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ। ਇਸ ਮੌਕੇ ਅਹਿਮ ਏਜੰਡਿਆਂ ਨੂੰ ਪਾਸ ਕੀਤਾ ਗਿਆ ਅਤੇ ਜਲਦ ਤੋਂ ਜਲਦ ਅਮਲੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ।

ਇਸ ਮਗਰੋਂ ਪੱਤਰਕਾਰਵਾਰਤਾ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਪਿਛਲੇ ਚਾਰ ਸਾਲਾਂ ਵਿੱਚ ਮੰਡੀ ਬੋਰਡ ਵੱਲੋਂ ਵਿਕਾਸੀ ਕੰਮਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਵਿੱਚ ਪ੍ਰਾਪਤ ਕੀਤੀਆਂ ਇਤਿਹਾਸਕ ਉਪਲਬੱਧੀਆਂ ਦਾ ਵੇਰਵਾ ਸਾਂਝਾ ਕੀਤਾ। ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ।

ਇਸ ਦੌਰਾਨ ਚੇਅਰਮੈਨ ਸ. ਬਰਸਟ ਨੇ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੂੰ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਦਦਹੇੜਾ ਦੀ ਪੰਚਾਇਤ ਵੱਲੋਂ 18 ਕਿੱਲੇ ਜਮੀਨ ਫ੍ਰੀ ਆਫ਼ ਕਾਸਟ ਦਿੱਤੀ ਗਈ ਹੈ ਤਾਂ ਜੋ ਉੱਥੇ ਮੰਡੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮੰਡੀ ਇਸ ਖੇਤਰ ਦੇ ਆਰਥਿਕ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਲਾਕੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਮੌਕੇ ਸ. ਬਰਸਟ ਵੱਲੋਂ ਪਿੰਡ ਦਦਹੇੜਾ ਦੇ ਸਰਪੰਚ ਗੁਰਜੀਤ ਸਿੰਘ, ਪੰਚ ਤੋਤੀ, ਗੁਰਪ੍ਰੀਤ ਸਿੰਘ, ਗਿਆਨ ਦਾਸ, ਗੋਬਿੰਦ ਸਿੰਘ, ਗੁਰਬਖਸ ਸਿੰਘ, ਸੁਸ਼ੀਲਾ ਰਾਣੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਹਲਕਾ ਸਮਾਣਾ ਦੇ ਪਿੰਡ ਮਹਿਮਦਪੁਰ (ਪਟਿਆਲਾ) ਵਿਖੇ ਗ੍ਰਾਮ ਪੰਚਾਇਤ ਵੱਲੋਂ ਫਰੀ ਆਫ਼ ਕਾਸਟ ਦਿੱਤੀ 19 ਏਕੜ 6 ਕਨਾਲ 13 ਮਰਲੇ ਜਮੀਨ ‘ਤੇ ਸਬ-ਯਾਰਡ ਬਣਾਇਆ ਗਿਆ ਹੈ, ਜਿਸ ਨੂੰ ਆਲੂ ਮੰਡੀ ਹੱਬ ਵੱਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 44,597 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ ਨੂੰ ਕਰੀਬ 13,339.01 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ, ਮਾਡਰਨਾਈਜੇਸ਼ਨ ਅਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕੀਮਤੀ ਜਾਨਾਂ ਬਚਾਉਣ ਲਈ 13,865 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ ‘ਤੇ ਕਰੀਬ 132.65 ਕਰੋੜ ਦੀ ਲਾਗਤ ਨਾਲ ਰੋਡ ਸੇਫਟੀ ਪ੍ਰੋਵੀਜ਼ਨ ਲਗਾਈਆਂ ਗਈਆਂ ਹਨ।  ਸੂਬੇ ਦੇ ਪਿੰਡਾਂ ਦੀਆਂ 280 ਕਿਲੋਮੀਟਰ ਲੰਬਾਈ ਦੀਆਂ ਫਿਰਨੀਆਂ ਨੂੰ 235 ਕਰੋੜ ਰੁਪਏ ਦੀ ਲਾਗਤ ਨਾਲ ਸੀ.ਸੀ. (ਸੀਮੈਂਟ ਅਤੇ ਕੰਕਰੀਟ) ਨਾਲ ਮਾਡਰਨਾਈਜੇਸ਼ਨ ਕਰਨ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਸੂਬੇ ਦੀਆਂ ਲਿੰਕ ਸੜਕਾਂ ਤੇ ਪੈਂਦੇ 46 ਤੰਗ ਅਤੇ ਡੈਮੇਜ ਪੁਲਾਂ ਨੂੰ 20 ਕਰੋੜ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ।

Scroll to Top